27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਯੂਨੀਵਰਸਿਟੀ ਕਾਲਜ ਵਿਖੇ ਮਨਾਇਆ ਐਨ. ਐਸ. ਐਸ. ਦਿਵਸ

ਸ਼ਾਹਕੋਟ, 26 ਸਤੰਬਰ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਦਾਨੇਵਾਲ ਵਿਖੇ ਅੱਜ ਸਵੇਰੇ ਕੁੱਝ ਵਿਅਕਤੀਆਂ ਵਲੋਂ 2 ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ । ਜ਼ਖ਼ਮੀਆਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਸੁਖਬੀਰ ਸਿੰਘ ਅਤੇ ਅਮਨਦੀਪ ਸਿੰਘ ਪੁੱਤਰ ਜਸਵੀਰ ਸਿੰਘ (ਦੋਵੇਂ) ਵਾਸੀ ਪਿੰਡ ਦਾਨੇਵਾਲ (ਸ਼ਾਹਕੋਟ) ਵਜੋਂ ਹੋਈ ਹੈ।

ਹਸਪਤਾਲ ’ਚ ਜ਼ਰੇ ਇਲਾਜ ਜ਼ਖਮੀ ਰਣਜੀਤ ਸਿੰਘ ਅਤੇ ਅਮਨਦੀਪ ਸਿੰਘ। ਤਸਵੀਰਾਂ- ਸੁਖਦੀਪ ਸਿੰਘ 27-09-2026
ਸ਼ਾਹਕੋਟ, 26 ਸਤੰਬਰ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਦਾਨੇਵਾਲ ਵਿਖੇ ਅੱਜ ਸਵੇਰੇ ਕੁੱਝ ਵਿਅਕਤੀਆਂ ਵਲੋਂ 2 ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ । ਜ਼ਖ਼ਮੀਆਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਸੁਖਬੀਰ ਸਿੰਘ ਅਤੇ ਅਮਨਦੀਪ ਸਿੰਘ ਪੁੱਤਰ ਜਸਵੀਰ ਸਿੰਘ (ਦੋਵੇਂ) ਵਾਸੀ ਪਿੰਡ ਦਾਨੇਵਾਲ (ਸ਼ਾਹਕੋਟ) ਵਜੋਂ ਹੋਈ ਹੈ। ਇਸ ਹਮਲੇ ਦੀ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਰਣਜੀਤ ਸਿੰਘ ਅੱਜ ਸਵੇਰੇ ਕਰੀਬ 7.30 ਵਜੇ ਆਪਣੇ ਖੇਤਾਂ ਵੱਲ ਜਾ ਰਿਹਾ ਸੀ। ਉਸ ਸਮੇਂ ਨੌਜਵਾਨ ਅਮਨਦੀਪ ਸਿੰਘ ਵੀ ਆਪਣੇ ਪਿਤਾ ਨਾਲ ਖੇਤਾਂ ’ਚ ਕੰਮ ਕਰ ਰਿਹਾ ਸੀ। ਇਸ ਦੌਰਾਨ ਪਿੰਡ ਦੇ ਕੁਝ ਵਿਅਕਤੀਆਂ ਨੇ ਦੋਵਾਂ ਨੌਜਵਾਨਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਹਮਲੇ ਦੌਰਾਨ ਦੋਵਾਂ ਨੌਜਵਾਨਾਂ ਨੇ ਭੱਜ ਕੇ ਜਾਨ ਬਚਾਈ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਇੱਕ ਧਾਰਮਿਕ ਸਥਾਨ ’ਤੇ ਪਿੱਛਲੇ ਕੁੱਝ ਸਮੇਂ ਤੋਂ 2 ਧਿਰਾਂ ਵਿਚਾਲੇ ਵਿਵਾਦ ਚੱਲ ਰਿਹਾ ਹੈ। ਉਥੇ ਰਣਜੀਤ ਸਿੰਘ ਤੇ ਅਮਨਦੀਪ ਸਿੰਘ ਸੇਵਾ ਕਰਦੇ ਹਨ, ਪਰ ਦੂਸਰੇ ਧੜੇ ਵਲੋਂ ਉਨ੍ਹਾਂ ਨੂੰ ਸੇਵਾ ਕਰਨ ਤੋਂ ਰੋਕਿਆ ਜਾਂਦਾ ਹੈ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਇਸੇ ਵਿਵਾਦ ਕਾਰਨ ਹੀ ਅੱਜ ਦੋਵਾਂ ਨੌਜਵਾਨਾਂ ’ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ। ਹਮਲੇ ’ਚ ਜ਼ਖ਼ਮੀ ਦੋਵਾਂ ਨੌਜਵਾਨਾਂ ਨੂੰ ਪਹਿਲਾਂ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਨਕੋਦਰ ਰੈਫ਼ਰ ਕਰ ਦਿੱਤਾ ਅਤੇ ਬਾਅਦ ’ਚ ਉਨ੍ਹਾਂ ਨੂੰ ਉਥੋਂ ਜਲੰਧਰ ਰੈਫ਼ਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਮਾਡਲ ਥਾਣਾ ਸ਼ਾਹਕੋਟ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਸੁਖਵਿੰਦਰ ਪਾਲ ਸੋਢੀ, ਤਲਵੰਡੀ ਸੰਘੇੜਾ ਪੁਲਿਸ ਚੌਕੀ ਦੇ ਇੰਚਾਰਜ ਬਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਵੀ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਐੱਸ.ਐੱਚ.ਓ. ਸੁਖਵਿੰਦਰ ਪਾਲ ਸੋਢੀ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਨੌਜਵਾਨਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਸਾਗਰਪੁਰ ਦੇ ਦਰਜਨਾਂ ਲੋਕ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਅਣਪਛਾਤੇ ਵਾਹਨ ਦੁਆਰਾ ਟੱਕਰ ਮਾਰਨ ਕਾਰਨ ਪਰਿਵਾਰ ਦੇ 3 ਜੀਅ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।