29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐੱਨ. ਐੱਚ. ਐੱਮ. ਮੁਲਾਜ਼ਮਾਂ ਨੇ ਹੱਕੀ ਮੰਗਾਂ ਮੰਨਣ ਲਈ ‘ਆਪ’ ਆਗੂਆਂ ਨੂੰ ਦਿੱਤੇ ਮੰਗ-ਪੱਤਰ

ਜਲੰਧਰ, 28 ਸਤੰਬਰ (ਜਤਿੰਦਰ ਪੰਮੀ)-ਐੱਨ. ਐੱਚ.

ਅਜੀਤ ਡੈਸਕ 29-09-2026
ਜਲੰਧਰ, 28 ਸਤੰਬਰ (ਜਤਿੰਦਰ ਪੰਮੀ)-ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਐੱਨ. ਐੱਚ. ਐੱਮ. ਮੁਲਾਜ਼ਮਾਂ ਵਲੋਂ ਲਾਂਬੜਾ ਵਿਖੇ ਵਿਧਾਇਕ ਬਲਕਾਰ ਸਿੰਘ ਤੇ ਪਿੰਡ ਭੋਜੋਵਾਲ ਵਿਖੇ ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ ਨੂੰ ਮੰਗ ਪੱਤਰ ਸੌਂਪੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾਈ ਬੁਲਾਰਨ ਡਾ. ਪੰਖੁੜੀ ਕਮਲ ਨੇ ਦੱਸਿਆ ਕਿ ਇਸ ਤੋਂ ਬਾਅਦ 1 ਅਕਤੂਬਰ ਨੂੰ ਪੰਜਾਬ ਭਰ ’ਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਜਾਣਗੇ। ਯੂਨੀਅਨ ਵੱਲੋਂ ਸਰਕਾਰ ਨੂੰ ਪਿਛਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਫੈਸਲਿਆਂ ਅਤੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ ਜਾਵੇਗੀ। ਇਸੇ ਲੜੀ ਤਹਿਤ 9 ਅਕਤੂਬਰ ਨੂੰ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਭਰ ਤੋਂ ਲਗਭਗ 6,000 ਤੋਂ 6,500 ਐਨ.ਐਚ.ਐਮ. ਮੁਲਾਜ਼ਮਾਂ ਤੋਂ ਇਲਾਵਾ ਹੋਰ ਭਰਾਤਰੀ ਸਿਹਤ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਡਾ. ਸੁਮੀਤ ਕਪਾਹੀ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ 9 ਅਕਤੂਬਰ ਦੀ ਮਹਾ ਰੈਲੀ ਉਪਰੰਤ ਸੰਘਰਸ਼ ਨੂੰ ਹੋਰ ਤਿੱਖਾ, ਤੇਜ਼ ਅਤੇ ਵਿਸ਼ਾਲ ਕੀਤਾ ਜਾਵੇਗਾ ਅਤੇ ਅਗਲੇ ਪੜਾਅ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਬਸਤੀ ਦਾਨਿਸ਼ਮੰਦਾਂ ਦੇ ਸਤਨਾਮ ਨਗਰ ’ਚ ਨੀਵੀਆਂ ਬਿਜਲੀ ਦੀਆਂ ਤਾਰਾਂ ਨਾਲ ਬਣੀ ਹਾਦਸੇ ਦੀ ਸ਼ੰਕਾ ਅਗਲੀ ਖ਼ਬਰ ਗੁਆਂਢੀਆਂ ਦੇ ਖੇਤਾਂ ’ਚ ਪਾਣੀ ਜਾਣ ਕਾਰਨ ਹੋਈ ਲੜਾਈ ’ਚ ਪਿਓ-ਪੁੱਤ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।