
ਜਲੰਧਰ, 29 ਸਤੰਬਰ (ਜਤਿੰਦਰ ਪੰਮੀ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ’ਚ ਸ਼ੁਰੂ ਕੀਤੀ ਗਈ ‘ਪੰਜਾਬ ਨਸ਼ਾ ਮੁਕਤ ਯਾਤਰਾ’ ਦੀ ਸਮਾਪਤੀ ਮੌਕੇ 30 ਸਤੰਬਰ ਨੂੰ ਜੰਡਿਆਲਾ ਰੋਡ ’ਤੇ ਲਿਲੀ ਰਿਜ਼ੋਰਟ ਨੇੜੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰੈਲੀ ਨੂੰ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਕਈ ਉੱਚ ਅਧਿਕਾਰੀ ਅੱਜ ਰੈਲੀ ਵਾਲੀ ਥਾਂ ’ਤੇ ਪੁੱਜੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਤੇ ਸੰਬੰਧਿਤ ਅਧਿਕਾਰੀਆਂ ਤੇ ਅਫਸਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਤਾਂ ਜੋ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਢਿੱਲ ਨਾ ਰਹੇ। ਜਾਇਜ਼ਾ ਲੈਣ ਵਾਲੇ ਅਧਿਕਾਰੀਆਂ ’ਚ ਡੀ. ਜੀ. ਪੀ. ਸਪੈਸ਼ਲ ਪ੍ਰਵੀਨ ਕੁਮਾਰ ਸਿਨਹਾ, ਏ. ਡੀ. ਜੀ. ਪੀ. ਨੌਨਿਹਾਲ ਸਿੰਘ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਸ਼ਾਮਿਲ ਸਨ, ਉਨ੍ਹਾਂ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ। ਅਧਿਕਾਰੀਆਂ ਨੇ ਰੈਲੀ ਨੂੰ ਆਉਣ ਵਾਲੇ ਰਸਤਿਆਂ ’ਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਰੈਲੀ ਵਾਲੇ ਪੰਡਾਲ ’ਚ ਦਾਖਲੇ ਲਈ ਬਣਾਏ ਗਏ ਗੇਟਾਂ ਅਤੇ ਮੁੱਖ ਮੰਚ ਦਾ ਵੀ ਜਾਇਜ਼ਾ ਲਿਆ। ਰੈਲੀ ਵਿੱਚ ਦਾਖਲ ਹੋਣ ਲਈ ਮੈਟਲ ਡਿਟੈਕਟਰ ਲਾਏ ਗਏ ਹਨ, ਜਿਨ੍ਹਾਂ ’ਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਤਾਇਨਾਤ ਰਹਿਣਗੇ ਅਤੇ ਕਿਸੇ ਨੂੰ ਵੀ ਬਿਨਾਂ ਜਾਂਚ ਕੀਤੇ ਅੰਦਰ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਮੁੱਖ ਮੰਚ ’ਤੇ ਅਗਲੀਆਂ ਕਤਾਰਾਂ ’ਚ ਬੈਠਣ ਵਾਲਿਆਂ ਲਈ ਪਾਰਟੀ ਵਲੋਂ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਪਾਰਟੀ ਆਗੂਆਂ ਦੀ ਸੀਨੀਆਰਤਾ ਮੁਤਾਬਕ ਲਿਸਟਾਂ ਵੀ ਬਣਾਈਆਂ ਗਈਆਂ ਹਨ। ਤਿਆਰੀਆਂ ਦਾ ਜਾਇਜ਼ਾ ਲੈਣ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਭਾਜਪਾ ਦੇ ਕੌਮੀ ਤੇ ਸੂਬਾਈ ਪੱਧਰ ਦੇ ਆਗੂ ਵੀ ਮੌਜੂਦ ਸਨ, ਜਿਨ੍ਹਾਂ ਦੀਆਂ ਇਸ ਰੈਲੀ ਦੀ ਤਿਆਰੀ ਲਈ ਪਾਰਟੀ ਵਲੋਂ ਵਿਸ਼ੇਸ਼ ਤੌਰ ’ਤੇ ਜ਼ਿੰਮੇਵਾਰੀਆਂ ਲਾਈਆਂ ਗਈਆਂ ਹਨ। ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਤੋਂ ਇਲਾਵਾ ਪੀ. ਏ. ਪੀ., ਆਈ. ਆਰ. ਬੀ. ਤੇ ਟਰੇਨੀ ਪੁਲਿਸ ਮੁਲਾਜ਼ਮ ਵੀ ਰਹਿਣਗੇ ਤਾਇਨਾਤ : ਰੈਲੀ ’ਚ ਸੁਰੱਖਿਆ ਪ੍ਰਬੰਧਾਂ ਲਈ ਕਮਿਸ਼ਨਰੇਟ ਤੇ ਜ਼ਿਲ੍ਹਾ ਦਿਹਾਤੀ ਪੁਲਿਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਵੱਡੀ ਗਿਣਤੀ ’ਚ ਪੁਲਿਸ ਮੰਗਵਾ ਕੇ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪੀ. ਏ. ਪੀ., ਆਈ. ਆਰ. ਬੀ ਤੇ ਟਰੇਨੀ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਹੈੱਡਕੁਆਰਟਰ ਪਰਮਿੰਦਰ ਸਿੰਘ ਹੀਰ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ ’ਚ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਹਾਲਾਂਕਿ ਕੇਂਦਰੀ ਗ੍ਰਹਿ ਮੰਤਰੀ ਦੀ ਸੁਰੱਖਿਆ ਲਈ ਕੇਂਦਰੀ ਬਲਾਂ ਦੇ ਜਵਾਨ ਵੀ ਵਿਸ਼ੇਸ਼ ਤੌਰ ’ਤੇ ਰੈਲੀ ਵਾਲੀ ਥਾਂ ’ਤੇ ਪੁੱਜ ਚੁੱਕੇ ਹਨ। ਸੁਰੱਖਿਆ ਬਲਾਂ ਵਲੋਂ ਰੈਲੀ ਵਾਲੀ ਥਾਂ ਨੂੰ ਅੱਜ ਸਵੇਰ ਤੋਂ ਘੇਰੇ ’ਚ ਲੈ ਲਿਆ ਗਿਆ ਸੀ ਅਤੇ ਕਿਸੇ ਨੂੰ ਵੀ ਬਿਨਾਂ ਤਲਾਸ਼ੀ ਦੇ ਉੱਥੇ ਨਹੀਂ ਜਾਣ ਦਿੱਤਾ ਜਾ ਰਿਹਾ ਸੀ।
ਅਮਿਤ ਸ਼ਾਹ ਦੀ ਰੈਲੀ ਵਾਲੀ ਥਾਂ ’ਤੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ
ਜਲੰਧਰ, 29 ਸਤੰਬਰ (ਜਤਿੰਦਰ ਪੰਮੀ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ’ਚ ਸ਼ੁਰੂ ਕੀਤੀ ਗਈ ‘ਪੰਜਾਬ ਨਸ਼ਾ ਮੁਕਤ ਯਾਤਰਾ’ ਦੀ ਸਮਾਪਤੀ ਮੌਕੇ 30 ਸਤੰਬਰ ਨੂੰ ਜੰਡਿਆਲਾ ਰੋਡ ’ਤੇ ਲਿਲੀ ਰਿਜ਼ੋਰਟ ਨੇੜੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰੈਲੀ ਨੂੰ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਕਈ ਉੱਚ ਅਧਿਕਾਰੀ ਅੱਜ ਰੈਲੀ ਵਾਲੀ ਥਾਂ ’ਤੇ ਪੁੱਜੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਤੇ ਸੰਬੰਧਿਤ ਅਧਿਕਾਰੀਆਂ ਤੇ ਅਫਸਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਤਾਂ ਜੋ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਢਿੱਲ ਨਾ ਰਹੇ।
ਅਜੀਤ ਡੈਸਕ
30-09-2026