30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕ੍ਰਿਸ਼ਨ ਕੋਛੜ ਮਿੰਟਾ ਦੀ ਕੇਵਲ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ

ਜਲੰਧਰ, 29 ਸਤੰਬਰ (ਸ਼ਿਵ)-ਭਾਜਪਾ ਦੇ ਸੀਨੀਅਰ ਆਗੂ ਕਿ੍ਸ਼ਨ ਕੋਛੜ ਮਿੰਟਾ ਦੀ ਅਗਵਾਈ ’ਚ ਭਾਜਪਾ ਆਗੂਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 30-09-2026
ਜਲੰਧਰ, 29 ਸਤੰਬਰ (ਸ਼ਿਵ)-ਭਾਜਪਾ ਦੇ ਸੀਨੀਅਰ ਆਗੂ ਕਿ੍ਸ਼ਨ ਕੋਛੜ ਮਿੰਟਾ ਦੀ ਅਗਵਾਈ ’ਚ ਭਾਜਪਾ ਆਗੂਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਮਿੰਟਾ ਕੋਛੜ, ਭਾਜਪਾ ਦੇ ਬੁਲਾਰੇ ਹਿਮਾਂਸ਼ੂ ਸ਼ਰਮਾ, ਸਨੀ ਸ਼ਰਮਾ ਅਤੇ ਭਾਜਪਾ ਆਈ.ਟੀ. ਸੈੱਲ ਤੋਂ ਅਸ਼ਵਨੀ ਗੋਲਡੀ ਮੌਜੂਦ ਰਹੇ। ਇਸ ਦੌਰਾਨ ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਪ੍ਰਚਲਨ ਅਤੇ ਦਿਨੋਂ-ਦਿਨ ਵਧ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਤਿਆਰੀਆਂ, ਸੰਗਠਨ ਦੇ ਵਿਸਥਾਰ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਆਗੂਆਂ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੀ ਅਗਵਾਈ ਕਰਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਪ੍ਰਗਟਾਇਆ ਗਿਆ। ਇਸ ਮੌਕੇ ਪੁਲਕਿਤ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਪਿਛਲੀ ਖ਼ਬਰ ਪਿੰਡ ਬੰਬੀਆਂਵਾਲ ਵਿਖੇ ਘਰ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਹਟਾਏ ਜਾਣ ਦੀ ਮੰਗ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਵੇਟ ਲਿਫਟਿੰਗ 40 ਕਿੱਲੋ ਭਾਰ ਵਰਗ ’ ਚ ਗੁਰਦੀਪ ਕੌਰ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।