01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਉੱਤਰੀ ਜ਼ੋਨ ਅਥਲੈਟਿਕਸ ਚੈਂਪੀਅਨਸ਼ਿਪ ’ਚ ਸਪੋਰਟਸ ਕਾਲਜ ਦੀਆਂ ਖਿਡਾਰਨਾਂ ਨੇ ਜਿੱਤਿਆ ਚਾਂਦੀ ਦਾ ਤਗਮਾ

ਜਲੰਧਰ, 30 ਸਤੰਬਰ (ਡਾ. ਜਤਿੰਦਰ ਸਾਬੀ)-ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਦੇ ਬੀ.

ਅਜੀਤ ਡੈਸਕ 01-10-2026
ਜਲੰਧਰ, 30 ਸਤੰਬਰ (ਡਾ. ਜਤਿੰਦਰ ਸਾਬੀ)-ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਦੇ ਬੀ.ਪੀ.ਈ.ਐੱਸ. ਦੂਜੇ ਸਾਲ ਦੀਆਂ ਹੋਣਹਾਰ ਐਥਲੀਟਾਂ ਨੰਦਨੀ ਤਿਵਾੜੀ ਅਤੇ ਇਸ਼ਪ੍ਰੀਤ ਕੌਰ ਨੇ 37ਵੀਂ ਨਾਰਥ ਜ਼ੋਨ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4×400 ਮੀਟਰ ਰਿਲੇਅ ਦੌੜ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ। ਇਹ ਚੈਂਪੀਅਨਸ਼ਿਪ ਰਾਏਪੁਰ, ਉੱਤਰਾਖੰਡ ਵਿਖੇ ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਤਹਿਤ ਕਰਵਾਈ ਗਈ। ਨੰਦਨੀ ਤਿਵਾੜੀ ਅਤੇ ਇਸ਼ਪ੍ਰੀਤ ਕੌਰ ਨੇ ਆਪਣੀ ਟੀਮ ਨਾਲ ਮਿਲ ਕੇ 4×400 ਮੀਟਰ ਰਿਲੇਅ ਮੁਕਾਬਲੇ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਦੋਵਾਂ ਖਿਡਾਰਨਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਕਾਲਜ ਦੇ ਖਿਡਾਰੀ ਲਗਾਤਾਰ ਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਦੋਵਾਂ ਐਥਲੀਟਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਡਾ. ਮਨਦੀਪ ਸਿੰਘ, ਸਪੋਰਟਸ ਨੋਡਲ ਅਫਸਰ, ਨੇ ਵੀ ਨੰਦਨੀ ਤਿਵਾੜੀ ਅਤੇ ਇਸ਼ਪ੍ਰੀਤ ਕੌਰ ਨੂੰ ਤੇ ਪ੍ਰੋ. ਮਾਨਸੀ ਕੌਸ਼ਿਕ ਅਤੇ ਡਾ. ਸਤਨਾਮ ਸਿੰਘ ਨੇ ਵੀ ਦੋਵਾਂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਖੇਡ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਜਿਮਖਾਨਾ ਕਲੱਬ ਦੇ ਸਕੱਤਰ ਅਮਿਤ ਕੁਕਰੇਜਾ ਵਲੋਂ ਖੇਡ ਪ੍ਰੇਮੀਆਂ ਨੂੰ ਵੱਡਾ ਤੋਹਫ਼ਾ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦੇ ‘ਵਾਲ ਮੈਗਜ਼ੀਨ’ ਦਾ ਚੌਥਾ ਅੰਕ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।