01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਝੋਨੇ ਦੀ ਖ਼ਰੀਦ ਦੌਰਾਨ ਹਰੇਕ ਢੇਰੀ ਦੀ ਜੀਓ-ਟੈਗਡ ਫੋਟੋਗ੍ਰਾਫੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਵਲੋਂ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਦੌਰਾਨ ਹਰੇਕ ਢੇਰੀ ਦੀ ਜੀਓ ਟੈਗਡ ਫੋਟੋਗ੍ਰਾਫੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ ਦਾ ਸੀਜ਼ਨ 1 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ।

ਅਜੀਤ ਡੈਸਕ 01-10-2026
ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਵਲੋਂ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਦੌਰਾਨ ਹਰੇਕ ਢੇਰੀ ਦੀ ਜੀਓ ਟੈਗਡ ਫੋਟੋਗ੍ਰਾਫੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ ਦਾ ਸੀਜ਼ਨ 1 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਸਰਕਾਰ ਵਲੋਂ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਝੋਨੇ ਅਤੇ ਬੋਗਸ ਖ਼ਰੀਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਜਾਰੀ ਹਦਾਇਤਾਂ ਅਨੁਸਾਰ ਇਸ ਵਾਰ ਝੋਨੇ ਦੀ ਖ਼ਰੀਦ ਦੌਰਾਨ ਹਰੇਕ ਢੇਰੀ ਦੀ ਫੋਟੋਗ੍ਰਾਫੀ ਕਰਨਾ ਲਾਜ਼ਮੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਸਟਾਫ ਨੂੰ ਹਦਾਇਤ ਕੀਤੀ ਗਈ ਹੈ ਕਿ ਝੋਨੇ ਦੀ ਖ਼ਰੀਦ ਕਰਦੇ ਸਮੇਂ ਹਰੇਕ ਢੇਰੀ ਦੇ ਨਾਲ ਜੀਓ ਟੈਗਡ ਫੋਟੋਗ੍ਰਾਫੀ ਯਕੀਨੀ ਬਣਾਈ ਜਾਵੇ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਫੋਟੋਗ੍ਰਾਫੀ ਸਬੰਧਤ ਮਾਰਕੀਟ ਕਮੇਟੀ ਦੇ ਸਟਾਫ਼ ਵਲੋਂ ਕੀਤੀ ਜਾਵੇਗੀ। ਹੁਕਮਾਂ ਵਿੱਚ ਸਮੂਹ ਏਜੰਸੀਆਂ ਅਤੇ ਮੰਡੀ ਬੋਰਡ ਦੇ ਸਟਾਫ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।
ਪਿਛਲੀ ਖ਼ਬਰ ਵਿਦਿਆਰਥਣਾਂ ਨੂੰ ਕਰੀਅਰ ਸੰਬੰਧੀ ਸਹੀ ਦਿਸ਼ਾ ਦਿਖਾਉਣ ਲਈ ਰੋਟਰੀ ਕਲੱਬ ਵਲੋਂ ਸਮਾਗਮ ਅਗਲੀ ਖ਼ਬਰ ਕਾਂਗਰਸ ਰਾਜ ’ਚ ਹੱਲ ਨਹੀਂ ਹੋਈਆਂ ਸੀ ਉੱਤਰੀ ਹਲਕੇ ਦੀਆਂ ਸਮੱਸਿਆਵਾਂ-ਮੇਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।