ਨਕੋਦਰ, 1 ਅਕਤੂਬਰ (ਤਿਲਕਰਾਜ ਸ਼ਰਮਾ)-ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਐਨ.ਐਸ.ਐਸ., ਐਨ.ਸੀ.ਸੀ., ਵਿਦਿਆਰਥੀ ਭਲਾਈ ਵਿਭਾਗਾਂ ਵਲੋਂ ਸਾਂਝੇ ਤੌਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਥਾਣਾ ਸਿਟੀ ਨਕੋਦਰ ਦੇ ਐਸ.ਐਚ.ਓ. ਹਰਮਿੰਦਰ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਸਲਿਲ ਕੁਮਾਰ ਨੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕੀਤੀ। ਆਪਣੇ ਸਵਾਗਤੀ ਭਾਸ਼ਨ ਵਿੱਚ ਪ੍ਰਿੰਸੀਪਲ ਡਾ. ਸਲਿਲ ਕੁਮਾਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਤੋਂ ਬਚਾਉਣਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿਖਾਉਂਦੇ ਹਨ ਅਤੇ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਐਸ.ਐਚ.ਓ. ਹਰਮਿੰਦਰ ਸਿੰਘ ਸੰਧੂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਭਿਆਨਕ ਨਤੀਜਿਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਵਿਰੁੱਧ ਜਾਗਰੂਕ ਕਰਨ। ਪ੍ਰੋਗਰਾਮ ਦਾ ਸੰਚਾਲਨ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. (ਡਾ.) ਸਾਹਿਲ ਅਰੋੜਾ ਤੇ ਪ੍ਰੋ. (ਡਾ.) ਦੁਰਗੇਸ਼ ਨੰਦਨੀ ਅਤੇ ਐਨ.ਸੀ.ਸੀ. ਇੰਚਾਰਜ ਪ੍ਰੋ. (ਡਾ.) ਨੇਹਾ ਵਰਮਾ ਵਲੋਂ ਕੀਤਾ ਗਿਆ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਸਾਹਿਲ ਅਰੋੜਾ ਨੇ ਨਿਭਾਈ। ਇਸ ਮੌਕੇ ਡਾ. ਤਜਿੰਦਰ ਵਿਰਲੀ ਵਾਈਸ ਪ੍ਰਿੰਸੀਪਲ ਪ੍ਰੋ. ਮਾਧਵੀ ਸ਼ਰਮਾ, ਪ੍ਰੋ. ਸੁਪ੍ਰੀਆ, ਪ੍ਰੋ. ਸੋਨੀਆ ਅਰੋੜਾ, ਪ੍ਰੋ. ਸੀਮਾ ਕੌਸ਼ਲ, ਪ੍ਰੋ. ਸਮੀਰ ਸਭਰਵਾਲ, ਪ੍ਰੋ. ਪੰਕਜ ਵਰਮਾ ਵੀ ਹਾਜ਼ਰ ਸਨ।