ਲੋਹੀਆਂ ਦੇ ਫੁਲਵਾੜੀ ਸਕੂਲ ’ਚ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਕੀਤਾ ਯਾਦ
ਲੋਹੀਆਂ ਖਾਸ, 1 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਫੁਲਵਾੜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਵਿਖੇ ਸਵੇਰ ਦੀ ਅਸੈਬਲੀ ਮੌਕੇ ਇੱਕ ਸੰਖੇਪ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ’ਚ ਬੱਚਿਆਂ ਨੇ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਸਰੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਯਾਦ ਕੀਤਾ ਗਿਆ| ਸਕੂਲ ਮੈਨੇਜਰ ਜਗੀਰ ਜੋਸਨ, ਐਮ. ਡੀ.
ਲੋਹੀਆਂ ਖਾਸ, 1 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਫੁਲਵਾੜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਵਿਖੇ ਸਵੇਰ ਦੀ ਅਸੈਬਲੀ ਮੌਕੇ ਇੱਕ ਸੰਖੇਪ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ’ਚ ਬੱਚਿਆਂ ਨੇ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਸਰੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਯਾਦ ਕੀਤਾ ਗਿਆ| ਸਕੂਲ ਮੈਨੇਜਰ ਜਗੀਰ ਜੋਸਨ, ਐਮ.ਡੀ. ਮੈਡਮ ਜੀ.ਕੇ. ਜੋਸਨ, ਐਮ.ਡੀ. ਰਾਜਬੀਰ ਸਿੰਘ ਜੋਸਨ ਐਡਵੋਕੇਟ, ਐਮ.ਡੀ. ਮਨੀਸ਼ਾ ਜੋਸਨ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੌਰਾਨ ਬੋਲਦਿਆਂ ਮਾ. ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਵਾਸਤੇ ਲੰਬੀ ਲੜਾਈ ਲੜੀ ਗਈ, ਜਦਕਿ ਭਾਰਤ ਦੇ ਦੂਸਰੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ 1965 ਵਿੱਚ ਭਾਰਤ ਪਾਕਿਸਤਾਨ ਦੀ ਲੜਾਈ ਦੌਰਾਨ ਜਦੋਂ ਭਾਰਤ ਨੂੰ ਅਨਾਜ ਦੀ ਕਮੀ ਮਹਿਸੂਸ ਹੋਈ ਤਾਂ ਉਸ ਵੇਲੇ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਦਿੱਤਾ, ਜਿਸ ਦੇ ਤਹਿਤ ‘ਭਾਰਤ ਦੇ ਜਵਾਨਾਂ ਅਤੇ ਭਾਰਤ ਦੇ ਕਿਸਾਨਾਂ ’ ਨੂੰ ਬਹੁਤ ਬਲ ਮਿਲਿਆ| ਇਸ ਮੌਕੇ ਸੀਨੀਅਰ ਪ੍ਰਿੰਸੀਪਲ ਲਖਬੀਰ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਮਾ. ਰਮੇਸ਼ ਚੰਦਰ ਸ਼ਰਮਾ, ਨਿਸ਼ਾਨ ਸਿੰਘ, ਅਮਰਜੀਤ ਸਿੰਘ, ਮੈਡਮ ਇੰਦੂ ਛਾਬੜਾ ਸਮੇਤ ਹੋਰ ਅਧਿਆਪਕ, ਸਟਾਫ ਤੇ ਵਿਦਿਆਰਥੀ ਹਾਜ਼ਰ ਸਨ|