03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੀ. ਟੀ. ਗਰੁੱਪ ਵਿਖੇ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ

ਜਲੰਧਰ, 2 ਅਕਤੂਬਰ (ਜਸਪਾਲ ਸਿੰਘ)-ਸੀ. ਟੀ.

ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਜਸਪਾਲ ਸਿੰਘ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸ਼ਾਹਪੁਰ ਵਿਖੇ ਵਿਸ਼ਵ ਦਿਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੈਡੀਕਲ ਲੈਬ ਸਾਇੰਸਜ਼ ਅਤੇ ਬਾਇਓਟੈਕਨਾਲੋਜੀ ਵਿਭਾਗਾਂ ਵਲੋਂ ਦਿਲ ਦੀ ਸਿਹਤ, ਰੋਕਥਾਮ ਅਤੇ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਮਾਗਮ ਦੌਰਾਨ ਡਾ. ਮਨੁਪ੍ਰਿਆ ਅਤੇ ਡਾ. ਯੂਸਫ਼ ਨੇ ਵਿਸ਼ੇਸ਼ ਲੈਕਚਰ ਦਿੱਤੇ। ਉਨ੍ਹਾਂ ਨੇ ਕਾਰਡਿਐਕ ਰਿਸਰਚ ਅਤੇ ਮਰੀਜ਼ਾਂ ਦੀ ਦੇਖਭਾਲ ਨਾਲ ਸਬੰਧਤ ਆਪਣੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਦਿਲ ਦੀ ਸਿਹਤ ਅਤੇ ਬਚਾਅ ਦੇ ਤਰੀਕਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ । ਵਿਦਿਆਰਥੀਆਂ ਨੇ ਵਿਗਿਆਨਕ ਹਰਬਲ ਰੰਗੋਲੀ ਮੁਕਾਬਲੇ, 3ਡੀ ਮਾਡਲ ਅਤੇ ਪੋਸਟਰ ਪ੍ਰਸਤੁਤੀਆਂ, ਸਿਹਤਮੰਦ ਭੋਜਨ ਮੁਕਾਬਲੇ ਅਤੇ ‘ਲੈਟਰ ਟੂ ਮਾਈ ਹਾਰਟ’ ਗਤੀਵਿਧੀ ਵਿੱਚ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ। ਸੀਟੀ ਗਰੁੱਪ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿਲ ਦੀ ਸਿਹਤ ਸਿਰਫ਼ ਡਾਕਟਰੀ ਵਿਸ਼ਾ ਨਹੀਂ, ਸਗੋਂ ਜਾਗਰੂਕਤਾ ਅਤੇ ਰੋਜ਼ਾਨਾ ਜੀਵਨ ਵਿੱਚ ਸਿਹਤਮੰਦ ਚੋਣਾਂ ਨਾਲ ਜੁੜੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਰੋਕਥਾਮ ਦੀ ਮਹੱਤਤਾ ਸਮਝਣ ਅਤੇ ਸਿਹਤਮੰਦ ਜੀਵਨਸ਼ੈਲੀ ਦਾ ਸੰਦੇਸ਼ ਸਮਾਜ ਤੱਕ ਪਹੁੰਚਾਉਣ ਲਈ ਪ੍ਰੇਰਿਤ ਕਰਦੇ ਹਨ। ਕੈਂਪਸ ਡਾਇਰੈਕਟਰ ਡਾ. ਜਯਾਆਸ਼ਿਸ਼ ਸੇਠੀ ਨੇ ਕਿਹਾ ਕਿ ਵਿਸ਼ਵ ਦਿਲ ਦਿਵਸ ਸਿਹਤ ਸਬੰਧੀ ਜਾਗਰੂਕਤਾ ਨੂੰ ਅਸਲੀ ਰੂਪ ਦੇਣ ਦਾ ਮੌਕਾ ਪ੍ਰਦਾਨ ਕਰਦਾ ਹੈ। ਇਹ ਸਮਾਗਮ ਪ੍ਰਿੰਸੀਪਲ ਡਾ. ਸੌਰਭ ਸ਼ਰਮਾ ਦੀ ਅਗਵਾਈ ਅਤੇ ਮੈਡੀਕਲ ਲੈਬ ਸਾਇੰਸਜ਼ ਅਤੇ ਬਾਇਓਟੈਕਨਾਲੋਜੀ ਵਿਭਾਗਾਂ ਦੇ ਮੁਖੀ ਡਾ. ਦੀਕਸ਼ਾ ਭੱਟ ਦੇ ਸਹਿਯੋਗ ਅਤੇ ਮਾਰਗਦਰਸ਼ਨ ਹੇਠ ਕਰਵਾਇਆ ਗਿਆ।
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਤੋਂ ਪਹਿਲਾਂ ਵਿਸ਼ਾਲ ਕਲਸ਼ ਯਾਤਰਾ ਕੱਢੀ ਅਗਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ’ਚ ਮਾਂ ਬਗਲਾਮੁਖੀ ਮਹਾਂ ਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।