03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਕੀਤੇ ਜਾਣਗੇ ਪੁਖ਼ਤਾ ਪ੍ਰਬੰਧ-ਮੋਹਿੰਦਰ ਭਗਤ

ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)-ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨਰ ਦੇ ਚੇਅਰਮੈਨ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਦੁਆਰਾ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ 24 ਅਕਤੂਬਰ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਅੱਜ ਇਥੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੀ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਭਰੋਸਾ ਦੁਆਇਆ ਕਿ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂ ਪੂਰੇ ਧਾਰਮਿਕ ਉਤਸ਼ਾਹ ਤੇ ਜੋਸ਼ ਨਾਲ ਸ਼ਿਰਕਤ ਕਰ ਸਕਣ, ਇਸ ਲਈ ਸਾਰੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ।

ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)-ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨਰ ਦੇ ਚੇਅਰਮੈਨ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਦੁਆਰਾ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ 24 ਅਕਤੂਬਰ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਅੱਜ ਇਥੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੀ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਭਰੋਸਾ ਦੁਆਇਆ ਕਿ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂ ਪੂਰੇ ਧਾਰਮਿਕ ਉਤਸ਼ਾਹ ਤੇ ਜੋਸ਼ ਨਾਲ ਸ਼ਿਰਕਤ ਕਰ ਸਕਣ, ਇਸ ਲਈ ਸਾਰੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਲੋਂ ਹਰੇਕ ਸ਼ਰਧਾਲੂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ’ਚ ਸ਼ਾਮਲ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਮੀਟਿੰਗ ਵਿੱਚ ਸ਼ਮੂਲੀਅਤ ਕਰਕੇ ਆਪਣੇ-ਆਪਣੇ ਵੱਡਮੁੱਲੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ, ਡੀ. ਸੀ. ਪੀ. ਪਰਮਿੰਦਰ ਸਿੰਘ ਹੀਰ, ਏ. ਡੀ . ਸੀ. (ਜਨਰਲ) ਅਮਨਿੰਦਰ ਕੌਰ, ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ, ਪ੍ਰਧਾਨ ਰਾਜੇਸ਼ ਭੱਟੀ, ਹੀਰੋ ਸੱਭਰਵਾਲ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਨੇ ਮੰਗਾਂ ਮੰਨਣ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੂੰ ਫਿਰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਪੰਜਾਬ ’ਚ ਨਸ਼ਿਆਂ ਦਾ ਰੁਝਾਨ ਵਧਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਦੋਸ਼ੀ-ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।