03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਐਨ.ਐਚ.ਐਮ. ਮੁਲਾਜ਼ਮਾਂ ਨੇ ਮੰਗਾਂ ਮੰਨਣ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੂੰ ਫਿਰ ਦਿੱਤਾ ਮੰਗ-ਪੱਤਰ

ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਪੰਖੁੜੀ ਦੀ ਅਗਵਾਈ ਹੇਠ ਅੱਜ ਕੈਬੇਨਿਟ ਮੰਤਰੀ ਮਹਿੰਦਰ ਭਗਤ ਨੂੰ ਮੰਗ-ਪੱਤਰ ਦਿੱਤਾ ਗਿਆ।

ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਪੰਖੁੜੀ ਦੀ ਅਗਵਾਈ ਹੇਠ ਅੱਜ ਕੈਬੇਨਿਟ ਮੰਤਰੀ ਮਹਿੰਦਰ ਭਗਤ ਨੂੰ ਮੰਗ-ਪੱਤਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰੱਖੜੀ ਦੇ ਮੌਕੇ ਅਗਸਤ ਮਹੀਨੇ ਵਿੱਚ ਵੀ ਕੈਬਿਨੇਟ ਮੰਤਰ ਮਹਿੰਦਰ ਭਗਤ ਨੂੰ ਮੰਗ-ਪੱਤਰ ਦਿੱਤਾ ਗਿਆ ਸੀ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਪੰਖੁੜੀ ਨੇ ਕਿਹਾ ਕਿ ਐੱਨ. ਐੱਚ. ਐੱਮ. ਮੁਲਾਜ਼ਮ ਸਰਕਾਰ ਦੀ ਲਾਰਾ ਲਾਓ ਡੰਗ ਟਪਾਓ ਨੀਤੀ ਤੋਂ ਤੰਗ ਆ ਚੁੱਕੇ ਹਨ। ਯੂਨੀਅਨ ਵੱਲੋਂ ਸਰਕਾਰ ਨੂੰ ਪਿਛਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਫੈਸਲਿਆਂ ਤੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ ਗਈ ਹੈ। ਇਸੇ ਲੜੀ ਤਹਿਤ 9 ਅਕਤੂਬਰ ਨੂੰ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਭਰ ਤੋਂ ਲਗਭਗ 6,000 ਤੋਂ 6,500 ਐਨ.ਐਚ.ਐਮ. ਮੁਲਾਜ਼ਮਾਂ ਤੋਂ ਇਲਾਵਾ ਹੋਰ ਸਿਹਤ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।ਯੂਨੀਅਨ ਆਗੂ ਮਨਜਿੰਦਰ ਨੇ ਕਿਹਾ ਕਿ ਲੰਬੇ ਸਮੇ ਤੋਂ ਵੱਖ-ਵੱਖ ਕੈਡਰਾਂ ਨਾਲ ਸਬੰਧਤ ਲੰਬਿਤ ਮਸਲਿਆਂ ਅਤੇ ਸਰਕਾਰ ਤੇ ਸਿਹਤ ਵਿਭਾਗ ਕੋਲ ਪਹਿਲਾਂ ਤੋਂ ਚੱਲ ਰਹੀਆਂ ਫਾਈਲਾਂ ਦਾ ਵੀ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਸੰਘਰਸ਼ ਨਾ ਕਰਨਾ ਪਵੇ।
ਪਿਛਲੀ ਖ਼ਬਰ ਸੰਸਕ੍ਰਿਤ ਸਮੂਹਗਾਨ ਮੁਕਾਬਲੇ ’ਚ ਸ਼ਿਵ ਜੋਯਤੀ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਕੀਤੇ ਜਾਣਗੇ ਪੁਖ਼ਤਾ ਪ੍ਰਬੰਧ-ਮੋਹਿੰਦਰ ਭਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।