04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਾਲੀ ਸਾੜਨ ਵਿਰੁੱਧ ਕਿਸਾਨਾਂ ਨੂੰ ਕੀਤਾ ਜਾਗਰੂਕ

ਫਗਵਾੜਾ, 3 ਅਕਤੂਬਰ (ਚਾਨਾ)-ਦੀ ਭਾਣੋਕੀ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸੇਵਾ ਸਭਾ ਲਿਮਟਿਡ ਫਗਵਾੜਾ ਵਿਖੇ ਪਰਾਲੀ ਸਾੜਨ ਵਿਰੁੱਧ ਅਤੇ ਸਭਾ ’ਚ ਉਪਲਬਧ ਖੇਤੀਬਾੜੀ ਸੰਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ | ਡਾ. ਜਗਜੀਤ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਕਪੂਰਥਲਾ, ਕੁਲਦੀਪ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਫਗਵਾੜਾ ਅਤੇ ਸੁਖਜੀਤ ਸਿੰਘ, ਇੰਸਪੈਕਟਰ ਸਹਿਕਾਰੀ ਸਭਾਵਾਂ, ਭਾਣੋਕੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਦੱਸਿਆ ਗਿਆ ਕਿ ਸਭਾ ਕੋਲ ਦੋ ਬੇਲਰ ਮੌਜੂਦ ਹਨ, ਜਿਨ੍ਹਾਂ ਰਾਹੀਂ ਨੇੜਲੇ ਪਿੰਡਾਂ ’ਚ ਪਰਾਲੀ ਦੀ ਸਾਂਭ-ਸੰਭਾਲ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਦੌਰਾਨ ਲੰਬੇ ਸਮੇਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ‘ਵਾਤਾਵਰਨ ਦੇ ਰਾਖੇ’ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ|

ਅਜੀਤ ਡੈਸਕ 04-10-2026

ਪਿਛਲੀ ਖ਼ਬਰ ਚਾਨਣ ਸਿੰਘ ਚੰਦੀ ਸਪੋਰਟਸ ਕਲੱਬ ਕਾਸੂਪੁਰ ਵਲੋਂ ਪਰਗਟ ਸਿੰਘ ਨੂੰ ਕਾਂਗਰਸ ਪ੍ਰਧਾਨ ਬਣਨ ’ਤੇ ਵਧਾਈ ਅਗਲੀ ਖ਼ਬਰ ਐਚ. ਐਮ.ਵੀ. ਵਿਖੇ ਫ੍ਰੈਸ਼ਰ ਨਾਈਟ 2026 ‘ਵਾਈਬਸ ਐਂਡ ਵਿਵੇਸਿਟੀ’ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।