04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਟੇਟ ਪਬਲਿਕ ਸਕੂਲ ਦੇ ਚਾਰ ਵਿਦਿਆਰਥੀਆਂ ਦੀ ਪਰੇਡ ਲਈ ਚੋਣ

ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਦੇ ਚਾਰ ਹੋਣਹਾਰ ਵਿਦਿਆਰਥੀਆਂ ਦੀ 2 ਪੀ. ਬੀ.

ਅਜੀਤ ਡੈਸਕ 04-10-2026
ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਦੇ ਚਾਰ ਹੋਣਹਾਰ ਵਿਦਿਆਰਥੀਆਂ ਦੀ 2 ਪੀ.ਬੀ. ਬੁਆਏਜ਼ ਬਟਾਲੀਅਨ ਅਧੀਨ ਹੋਣ ਵਾਲੀ ਸ਼ਾਨਦਾਰ ਪਰੇਡ ਲਈ ਚੋਣ ਹੋਈ ਹੈ । ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਅਨੁਸ਼ਾਸਨਪ੍ਰਿਯਤਾ, ਮਿਹਨਤ, ਆਤਮ-ਵਿਸ਼ਵਾਸ ਅਤੇ ਸਮਰਪਣ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । ਪਰੇਡ ਲਈ ਚੁਣੇ ਗਏ ਵਿਦਿਆਰਥੀਆਂ ’ਚ ਜਮਾਤ ਦਸਵੀਂ ਦੇ ਯਸ਼ਦੀਪ ਸਿੰਘ ਤੇ ਪ੍ਰਭਜੋਤ ਸਿੰਘ ਅਤੇ ਜਮਾਤ ਨੌਵੀਂ ਦੇ ਯਸ਼ਦੀਪ ਕੰਗ ਤੇ ਉਮੰਗ ਸ਼ਾਮਿਲ ਹਨ । ਇਸ ਉਪਲਬਧੀ ਨੂੰ ਹੋਰ ਵੀ ਵਿਸ਼ੇਸ਼ ਬਣਾਉਂਦਿਆਂ ਜਮਾਤ ਦਸਵੀਂ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੂੰ ਸਮੁੱਚੀ ਪਰੇਡ ਦੀ ਕਮਾਂਡ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜ਼ਿੰਮੇਵਾਰੀ ਉਸ ਦੀ ਅਗਵਾਈ ਕਰਨ ਦੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਦਾ ਪ੍ਰਗਟਾਵਾ ਕਰਦੀ ਹੈ । ਇਸ ਤੋਂ ਇਲਾਵਾ ਬਟਾਲੀਅਨ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਹੋਰ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸਵੀਨਾ ਬਹਿਲ ਨੇ ਵਿਦਿਆਰਥੀਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਜ਼ਿੰਮੇਵਾਰ, ਅਨੁਸ਼ਾਸਿਤ ਅਤੇ ਆਤਮ-ਵਿਸ਼ਵਾਸੀ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸੰਗਤਾਂ ਦੇ ਸਹਿਯੋਗ ਨਾਲ ਸ਼ਿਵਪੁਰੀ ਸ਼ਮਸ਼ਾਨਘਾਟ ਦੀ ਨਵੀਂ ਇਮਾਰਤ ਦਾ ਨਿਰਮਾਣ ਜਾਰੀ- ਦੁੱਗਲ ਅਗਲੀ ਖ਼ਬਰ ਕਣਕ ਦੇ ਸਮਰਥਨ ਮੁੱਲ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਸਿੰਘਪੁਰ ਦੋਨਾ, ਭਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।