05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਸੰਬੰਧੀ ਸਮਾਗਮ ਅੱਜ

ਜਲੰਧਰ, 4 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 05-10-2026
ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਂਟਰਲ ਟਾਊਨ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ 5 ਅਕਤੂਬਰ, ਦਿਨ ਸੋਮਵਾਰ ਨੂੰ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਅਤੇ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਰਾਤ 7.30 ਵਜੇ ਤੱਕ ਅਨਾਹਦ ਬਾਣੀ ਜੱਥਾ (ਬੜੂ ਸਾਹਿਬ) ਅਤੇ ਰਾਤ 8.30 ਵਜੇ ਤੋਂ 9.30 ਵਜੇ ਤੱਕ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਤਿੰਦਰ ਪਾਲ ਸਿੰਘ (ਜਗਾਧਰੀ ਵਾਲੇ) ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ। ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਪੰਚਾਇਤ ਸਕੱਤਰ ਨੀਰਜ ਕੁਮਾਰ ਦੇ ਮਾਤਾ ਅਵਿਨਾਸ਼ ਕੁਮਾਰੀ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਆਰ.ਐੱਮ.ਪੀ.ਆਈ. ’ਤੇ ਲਿਬ੍ਰੇਸ਼ਨ ਜ਼ਿਲ੍ਹਾ-ਤਹਿਸੀਲ ਕੇਂਦਰਾਂ ’ਤੇ 7-8 ਨੂੰ ਕਰੇਗੀ ਰੋਸ ਮੁਜ਼ਾਹਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।