05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਾਰੀ ਮਾਤਰਾ ’ਚ ਭੁੱਕੀ ਸਮੇਤ ਇੱਕ ਕਾਬੂ

ਨਕੋਦਰ, 4 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਸਿਟੀ ਪੁਲਿਸ ਨੇ ਇਲਾਕੇ ਵਿੱਚ ਭੁੱਕੀ ਵੇਚਣ ਦੇ ਦੋਸ਼ ’ਚ ਇੱਕ ਤਸਕਰ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਨਕੋਦਰ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.

ਅਜੀਤ ਡੈਸਕ 05-10-2026
ਨਕੋਦਰ, 4 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਸਿਟੀ ਪੁਲਿਸ ਨੇ ਇਲਾਕੇ ਵਿੱਚ ਭੁੱਕੀ ਵੇਚਣ ਦੇ ਦੋਸ਼ ’ਚ ਇੱਕ ਤਸਕਰ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਨਕੋਦਰ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ) ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਰਿੰਦਰ ਸਿੰਘ ਉਰਫ਼ ਕਾਲੀ ਪੁੱਤਰ ਦਲੀਪ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ, ਗਲੀ ਨੰਬਰ 4, ਨਿਊ ਸਦਰ ਪੁਲਿਸ ਸਟੇਸ਼ਨ ਦੇ ਸਾਹਮਣੇ, ਟਿੱਬੀ ਸਾਹਿਬ ਰੋਡ, ਸਿਟੀ ਪੁਲਿਸ ਸਟੇਸ਼ਨ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਡੀ.ਐਸ.ਪੀ ਨੇ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ 4.5 ਕੁਇੰਟਲ ਭੁੱਕੀ ਬਰਾਮਦ ਕੀਤੀ ਗਈ ਹੈ, ਜੋ 27 ਪਲਾਸਟਿਕ ਦੀਆਂ ਬੋਰੀਆਂ ਵਿੱਚ ਭਰੀ ਹੋਈ ਸੀ ਅਤੇ ਇੱਕ ਕੈਂਟਰ (ਐੱਚ ਆਰ -69-ਸੀ -1590) ਵਿੱਚ ਲੱਦੀ ਹੋਈ ਸੀ।ਡੀ.ਐਸ.ਪੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸਦਾ ਵਾਹਨ ਜ਼ਬਤ ਕਰ ਲਿਆ ਗਿਆ ਹੈ; ਮਾਮਲੇ ਦੀ ਅਗਲੇਰੀ ਜਾਂਚ ਸਬ-ਇੰਸਪੈਕਟਰ ਕਸ਼ਮੀਰ ਸਿੰਘ ਵਲੋਂ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਢਿੱਲਵਾਂ-ਤੱਲ੍ਹਣ ਸਾਹਿਬ ਰੋਡ ਸੜਕ ਨਿਰਮਾਣ ਦੌਰਾਨ ਹੰਗਾਮਾ ਅਗਲੀ ਖ਼ਬਰ ਡੀ.ਏ.ਵੀ. ਕਾਲਜ ਨਕੋਦਰ ਵਿਖੇ ਈ-ਵੇਸਟ ਰੀਸਾਈਕਲਿੰਗ ਪ੍ਰੋਗਰਾਮ ਬਾਰੇ ਜਾਗਰੂਕਤਾ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।