05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਨਵੀਆਂ ਬੁਲੰਦੀਆਂ ਨੂੰ ਛੂਹੇਗੀ-ਬਹੁਗੁਣ, ਢਿੱਲੋਂ,ਥਿੰਦ

ਮਲਸੀਆਂ, 4 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਜਲੰਧਰ ਛਾਉਣੀ ਹਲਕੇ ਤੋਂ ਮੌਜੂਦਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ’ਤੇ ਮਲਸੀਆਂ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪਰਗਟ ਸਿੰਘ ਇਕ ਇਮਾਨਦਾਰ, ਸੂਝਵਾਨ ਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਮਿਹਨਤੀ ਲੀਡਰ ਹਨ।

ਅਜੀਤ ਡੈਸਕ 05-10-2026
ਮਲਸੀਆਂ, 4 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਜਲੰਧਰ ਛਾਉਣੀ ਹਲਕੇ ਤੋਂ ਮੌਜੂਦਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ’ਤੇ ਮਲਸੀਆਂ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪਰਗਟ ਸਿੰਘ ਇਕ ਇਮਾਨਦਾਰ, ਸੂਝਵਾਨ ਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਮਿਹਨਤੀ ਲੀਡਰ ਹਨ। ਇਹ ਪ੍ਰਗਟਾਵਾ ਮਲਸੀਆਂ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਬਹੁਗੁਣ, ਕੋਆਪ੍ਰੇਟਿਵ ਸੁਸਾਇਟੀ ਮਲਸੀਆਂ ਦੇ ਪ੍ਰਧਾਨ ਸ਼ੀਤਲ ਸਿੰਘ ਢਿੱਲੋਂ ਅਤੇ ਮਲਸੀਆਂ ਪੱਤੀ ਦੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਥਿੰਦ (ਕੋਠੀ ਵਾਲੇ) ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਨਵੀਆਂ ਬੁਲੰਦੀਆਂ ਨੂੰ ਛੂਹੇਗੀ ।
ਪਿਛਲੀ ਖ਼ਬਰ 28 ਵਾਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਸਮਾਪਤ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਿਆਸ ਪਿੰਡ ਵਿਖੇ ਵਾਟਰ ਕੂਲਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।