ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਵਰਕਰਾਂ ’ਚ ਆਇਆ ਨਵਾਂ ਜੋਸ਼-ਪੁਰੀ, ਕੁਮਰਾ
ਸ਼ਾਹਕੋਟ, 4 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਪ੍ਰਧਾਨ ਪਵਨ ਪੁਰੀ ਤੇ ਕਾਂਗਰਸੀ ਆਗੂ ਟਿੰਪੀ ਕੁਮਰਾ ਨੇ ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਕਤ ਆਗੂਆਂ ਨੇ ਹਾਈਕਮਾਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਉਹ ਲੀਡਰ ਹਨ, ਜੋ ਹਮੇਸ਼ਾ ਲੋਕਾਂ ਦੇ ਸੁੱਖ-ਦੁੱਖ ਤੇ ਮੁਸ਼ਕਿਲ ਸਮੇਂ ਦੌਰਾਨ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ।
ਪਵਨ ਪੁਰੀ ਸਾਬਕਾ ਪ੍ਰਧਾਨ, ਟਿੰਪੀ ਕੁਮਰਾ ਕਾਂਗਰਸੀ ਆਗੂ।
05-10-2026