07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰਾਮਦਾਸੀਆ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਪੰਜਾਬ ਦੇ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ ਜੰਡੂਸਿੰਘਾ, 6 ਅਕਤੂਬਰ (ਨਰਿੰਦਰ ਲਾਗੂ)-ਰਾਮਦਾਸੀਆ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਪੰਜਾਬ ਦੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ ਜਿਸ ਵਿੱਚ ਵੱਖ-ਵੱਖ ਆਹੁਦੇਦਾਰਾਂ ਤੇ ਮੈਂਬਰਾਂ ਵਲੋਂ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਕਾਲਰਾ ਅਤੇ ਅਵਤਾਰ ਸਿੰਘ ਜਨਰਲ ਸਕੱਤਰ ਪੰਜਾਬ ਦੀ ਮੌਜੂਦਗੀ ’ਚ ਆਪੋ ਆਪਣੇ ਵਿਚਾਰ ਪੇਸ਼ ਕੀਤੇ ਗਏ। ਜਾਣਕਾਰੀ ਦਿੰਦੇ ਹੋਏ ਭਾਈ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਵੱਲੋਂ ਮੁੱਖ ਅਜੰਡੇ ਪੇਸ਼ ਕੀਤੇ ਗਏ।

ਅਜੀਤ ਡੈਸਕ 07-10-2026
ਚੁਗਿੱਟੀ/ ਜੰਡੂਸਿੰਘਾ, 6 ਅਕਤੂਬਰ (ਨਰਿੰਦਰ ਲਾਗੂ)-ਰਾਮਦਾਸੀਆ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਪੰਜਾਬ ਦੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ ਜਿਸ ਵਿੱਚ ਵੱਖ-ਵੱਖ ਆਹੁਦੇਦਾਰਾਂ ਤੇ ਮੈਂਬਰਾਂ ਵਲੋਂ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਕਾਲਰਾ ਅਤੇ ਅਵਤਾਰ ਸਿੰਘ ਜਨਰਲ ਸਕੱਤਰ ਪੰਜਾਬ ਦੀ ਮੌਜੂਦਗੀ ’ਚ ਆਪੋ ਆਪਣੇ ਵਿਚਾਰ ਪੇਸ਼ ਕੀਤੇ ਗਏ। ਜਾਣਕਾਰੀ ਦਿੰਦੇ ਹੋਏ ਭਾਈ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਵੱਲੋਂ ਮੁੱਖ ਅਜੰਡੇ ਪੇਸ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਕੈਸ਼ੀਅਰ ਅੰਮ੍ਰਿਤ ਪਾਲ ਸਿੰਘ ਦੀ ਜਗ੍ਹਾ ਸੁਖਵਿੰਦਰ ਸਿੰਘ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ। ਇਸ ਦੌਰਾਨ ਬਾਬਾ ਸੰਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਫੈਸਲਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਰਣਜੀਤ ਸਿੰਘ ਵੱਲੋਂ ਨਿਜੀ ਕੰਮਾਂ ਕਰਕੇ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ ਗਿਆ, ਜਿਸ ਨੂੰ ਸਭਾ ਪ੍ਰਵਾਨ ਕਰ ਲਿਆ ਗਿਆ। ਇਸ ਮੌਕੇ ਸ਼ਹੀਦ ਬਾਬਾ ਸੰਗਤ ਸਿੰਘ ਯਾਦਗਾਰੀ ਟਰੱਸਟ ਜਲੰਧਰ ਦੀ ਜਾਇਦਾਦ ਵਿੱਚ ਨਿਜੀ ਲਾਭ ਦੀ ਖਾਤਰ ਆਮ ਲੋਕਾਂ ਨੂੰ ਗੁੰਮਰਾਹ ਕਰਕੇ ਰੁਕਾਵਟ ਪਾਉਣ ਵਾਲੀਆਂ ਤਾਕਤਾਂ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਉਕਤ ਤੋਂ ਇਲਾਵਾ ਜਸਵਿੰਦਰ ਸਿੰਘ ਜੌਹਲ, ਸੁਰਿੰਦਰ ਸਿੰਘ, ਸਤਵਿੰਦਰ ਕੌਰ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਬਿੰਦਰ ਸਿੰਘ, ਤੇ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੈਂਕ ਕਾਲੋਨੀ, ਵਾਰਡ ਨੰਬਰ-1 ’ਚ ਲੋਕ ਮਿਲਣੀ ਦੌਰਾਨ ਮੇਅਰ ਵਨੀਤ ਧੀਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਕਾਰਵਾਈ ਦੀ ਮੰਗ ਨੂੰ ਲੈ ਕੇ ਲੇਖਕ ਭਾਈਚਾਰੇ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨਾਂ ’ਚ ਸ਼ਾਮਿਲ ਹੋਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।