07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਖੇਡਾਂ ਵਤਨ ਪੰਜਾਬ ਦੀਆਂ ਦੇ ਜਲੰਧਰ ’ਚ ਰਾਜ ਪੱਧਰੀ ਖੇਡ ਮੁਕਾਬਲੇ 10 ਤੋਂ

ਜਲੰਧਰ, 6 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜਲੰਧਰ ’ਚ ਰਾਜ ਪੱਧਰੀ ਖੇਡਾਂ ਦੇ ਮੁਕਾਬਲੇ 10 ਤੋਂ 17 ਅਕਤੂਬਰ ਤੱਕ ਕਰਵਾਏ ਜਾਣਗੇ।

ਅਜੀਤ ਡੈਸਕ 07-10-2026
ਜਲੰਧਰ, 6 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜਲੰਧਰ ’ਚ ਰਾਜ ਪੱਧਰੀ ਖੇਡਾਂ ਦੇ ਮੁਕਾਬਲੇ 10 ਤੋਂ 17 ਅਕਤੂਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕੈਟਾਗਰੀਜ਼ ਅਤੇ ਉਮਰ ਵਰਗ ਦੇ ਖਿਡਾਰੀ ਹਿੱਸਾ ਲੈਣਗੇ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲੇ 10 ਤੋਂ 15 ਅਕਤੂਬਰ ਤੱਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਏ ਜਾਣਗੇ, ਜਦਕਿ ਟੇਬਲ ਟੈਨਿਸ ਦੇ ਮੁਕਾਬਲੇ 12 ਤੋਂ 17 ਅਕਤੂਬਰ ਤੱਕ ਹੰਸਰਾਜ ਸਟੇਡੀਅਮ ਵਿਖੇ ਹੋਣਗੇ।ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ ਦੀ ਰਿਹਾਇਸ਼ ਤੇ ਖਾਣ-ਪੀਣ ਲਈ ਢੁੱਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਲਏ ਜਾਣ। ਮੀਟਿੰਗ ’ਚ ਐਸ.ਡੀ.ਐਮ. ਸ਼ੁਭੀ ਆਂਗਰਾ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਲਸਾੜਾ ਦੇ ਸਕੂਲਾਂ ’ਚ ਅਧਿਆਪਕਾਂ ਦੀ ਕਮੀ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਹੋ ਰਹੀ ਪ੍ਰਭਾਵਿਤ-ਮਾਣਕ ਅਗਲੀ ਖ਼ਬਰ ਪਾਲਾ ਜਲਾਲਪੁਰ ਵਲੋਂ ਪਿੰਡ ਬਿੱਲੀ ਬੜੈਚ ਵਿਖੇ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।