ਮੁੱਖ ਚੋਣ ਕਮਿਸ਼ਨਰ ਵਿਰੁੱਧ ਕਿਸਾਨਾਂ-ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ, ਪੁਤਲਾ ਫੂਕਿਆ
ਬਿਲਗਾ, 7 ਅਕਤੂਬਰ (ਤਜਿੰਦਰ ਕੁਮਾਰ)- ਲੋਕਤੰਤਰੀ ਅਧਿਕਾਰਾਂ ਦੀ ਰਾਖੀ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜਮਹੂਰੀ ਕਿਸਾਨ ਸਭਾ ਦੇ ਸੱਦੇ ’ਤੇ ਕਸਬਾ ਬਿਲਗਾ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ।
ਬਿਲਗਾ, 7 ਅਕਤੂਬਰ (ਤਜਿੰਦਰ ਕੁਮਾਰ)- ਲੋਕਤੰਤਰੀ ਅਧਿਕਾਰਾਂ ਦੀ ਰਾਖੀ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜਮਹੂਰੀ ਕਿਸਾਨ ਸਭਾ ਦੇ ਸੱਦੇ ’ਤੇ ਕਸਬਾ ਬਿਲਗਾ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਲ ਇੰਡੀਆ ਕਿਸਾਨ ਮਹਾਸਭਾ ਦੇ ਕੇਂਦਰੀ ਕਮੇਟੀ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ, ਮੁੱਖ ਚੋਣ ਕਮਿਸ਼ਨਰ ਦੀ ਮਦਦ ਨਾਲ ਨਾਗਰਿਕਾਂ ਦੇ ਵੋਟ ਦੇ ਸੰਵਿਧਾਨਕ ਅਧਿਕਾਰ ‘ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਸੂਬਿਆਂ ’ਚ ਸੱਤਾ ਹਥਿਆਉਣ ਤੋਂ ਬਾਅਦ ਹੁਣ ਪੰਜਾਬ ਲਈ ਵੀ ਅਜਿਹੀਆਂ ਹੀ ਚਾਲਾਂ ਚੱਲੀਆਂ ਜਾ ਰਹੀਆਂ ਹਨ। ਆਗੂਆਂ ਨੇ ਦੱਸਿਆ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਵਲੋਂ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪੂਰੇ ਭਾਰਤ ਵਿੱਚ ਅੰਦੋਲਨ ਦਾ ਰੂਪ ਧਾਰਨ ਕਰ ਚੁੱਕਾ ਹੈ। ਜੰਤਰ-ਮੰਤਰ ਵਿਖੇ ਦਿੱਲੀ ਪੁਲਿਸ ਵਲੋਂ ਦਿੱਤੀਆਂ ਰੋਕਾਂ ਅਤੇ ਛਾਉਣੀ ਵਰਗੇ ਮਾਹੌਲ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਲੋਕਤੰਤਰ ਦੀ ਰਾਖੀ ਲਈ ਅੱਗੇ ਆਈਆਂ ਦੇਸ਼ ਦੀਆਂ ਧੀਆਂ ਨਾਲ ਪੁਰਸ਼ ਪੁਲਿਸ ਕਰਮਚਾਰੀਆਂ ਵੱਲੋਂ ਕੀਤਾ ਗਿਆ ਵਿਵਹਾਰ ਬੇਹੱਦ ਸ਼ਰਮਨਾਕ ਹੈ। ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਮਾਸਟਰ ਕੁਲਦੀਪ ਵਾਲੀਆ ਨੇ ਵੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਹਰ ਸੰਘਰਸ਼ ’ਚ ਪੂਰਨ ਹਮਾਇਤ ਦਾ ਐਲਾਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਡਾ. ਸਰਬਜੀਤ ਮੁਠੱਡਾ, ਸਰਬਜੀਤ ਸੰਗੋਵਾਲ, ਕੁਲਵੰਤ ਖਹਿਰਾ, ਬਲਬੀਰ ਬੀਰੀ, ਸੁਰਿੰਦਰ ਮੰਗਾ, ਬਿਹਾਰੀ ਲਾਲ ਔਜਲਾ, ਰਾਮ ਜੀ ਔਜਲਾ, ਕੁਲਵੰਤ ਔਜਲਾ, ਕੁਲਦੀਪ ਸਿਆਣ, ਸਤੀਸ਼ ਪੁਆਦੜਾ ਅਤੇ ਬਲਬੀਰ ਸਿੰਘ ਰਾਣਾ ਸਮੇਤ ਵੱਡੀ ਗਿਣਤੀ ‘ਚ ਨੌਜਵਾਨ ਅਤੇ ਇਲਾਕਾ ਨਿਵਾਸੀ ਮੌਜੂਦ ਸਨ। ਬੱਸ ਅੱਡਾ ਦੁਸਾਂਝ ਕਲਾਂ ਵਿਚ ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ ਦੁਸਾਂਝ ਕਲਾਂ, (ਰਾਮ ਪ੍ਰਕਾਸ਼ ਟੋਨੀ ) -ਆਰ. ਐਮ. ਪੀ. ਆਈ ਯੂਨਿਟ ਦੁਸਾਂਝ ਕਲਾਂ ਅਤੇ ਦਿਹਾਤੀ ਮਜ਼ਦੂਰ ਸਭਾ ਤੇ ਬਹੁਜਨ ਸਮਾਜ ਪਾਰਟੀ ਯੂਨਿਟ ਦੁਸਾਂਝ ਕਲਾਂ ਵਲੋਂ ਬੱਸ ਅੱਡਾ ਦੁਸਾਂਝ ਕਲਾਂ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪਰਮਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਐੱਸ. ਆਈ. ਆਰ. ਰਾਹੀਂ ਆਮ ਲੋਕਾ ਦੀਆਂ ਵੋਟਾਂ ਕੱਟ ਕੇ ਲੋਕਤੰਤਰ ਦਾ ਸ਼ਰੇਆਮ ਘਾਣ ਕੀਤਾ ਹੈ। ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਦੇ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਬੀ. ਜੇ. ਪੀ ਚੋਣ ਕਮਿਸ਼ਨਰ ਰਾਹੀਂ ਪੰਜਾਬ ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਇਸ ਮੌਕੇ ਦੀਪ ਰਾਏ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ, ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਨੂੰ ਡੰਡੇ ਨਾਲ ਦਬਾਉਣਾ ਚਾਹੁੰਦੀ ਹੈ। ਇਸ ਮੌਕੇ ਸਾਬਕਾ ਪੰਚ ਰਾਮ ਨਾਥ, ਸੁੱਖ ਰਾਮ ਦੁਸਾਂਝ, ਦੀਪ ਰਾਏ, ਰੇਸਮ ਲਾਲ, ਕੁਲਦੀਪ ਸਿੰਘ, ਸੰਤੋਖ ਸਿੰਘ , ਪ੍ਰਵੀਨ ਭੁੱਟਾ, ਧਰਮਿੰਦਰ, ਕਮਲਜੀਤ ਸਿੰਘ, ਸੁੱਚਾ ਸਿੰਘ, ਤਰਸੇਮ ਲਾਲ, ਪ੍ਰਸ਼ੋਤਮ ਲਾਲ, ਜਸਵੀਰ ਰਾਮ, ਬਲਵੀਰ ਚੰਦ, ਬਾਵਾ ਰਾਮ ਤੋਂ ਇਲਾਵਾਂ ਇਲਾਕੇ ਭਰ ਤੋਂ ਜੁਝਾਰੂ ਸਾਥੀ ਆਦਿ ਹਾਜ਼ਰ ਸਨ।