ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਜਲੰਧਰ ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ
ਜਲੰਧਰ, 8 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਭਿ੍ਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਮਾਨ ਸਰਕਾਰ ਖ਼ਿਲਾਫ਼ ਸਥਾਨਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਚੌਕ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜੇ ਭਾਜਪਾ ਵਰਕਰਾਂ, ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਸ
ਸੀ. ਬੀ. ਆਈ. ਨੇ ਭ੍ਰਿਸ਼ਟਾਚਾਰ ਖ਼ਤਮ ਕਰਨ ਵਾਲੀ ਪਾਰਟੀ ਦੀ ਅਸਲੀਅਤ ਸਾਹਮਣੇ ਲਿਆਂਦੀ-ਸਰੀਨ
09-10-2026
ਜਲੰਧਰ, 8 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਭਿ੍ਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਮਾਨ ਸਰਕਾਰ ਖ਼ਿਲਾਫ਼ ਸਥਾਨਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਚੌਕ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜੇ ਭਾਜਪਾ ਵਰਕਰਾਂ, ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ਵਿਚ ਭਾਜਪਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ, ਸਾਬਕਾ ਸੰਸਦੀ ਸਕੱਤਰ ਕ੍ਰਿਸ਼ਨ ਦੇਵ ਭੰਡਾਰੀ, ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸੀਨੀਅਰ ਭਾਜਪਾ ਆਗੂ ਦਿਨੇਸ਼ ਢੱਲ, ਕੌਂਸਲਰ ਅਮਿਤ ਢੱਲ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਅਤੇ ਰਵੀ ਮਹਿੰਦਰੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕੇਂਦਰੀ ਏਜੰਸੀਆਂ ਦੀ ਕਾਰਵਾਈ ਨੇ ਆਮ ਆਦਮੀ ਪਾਰਟੀ ਦੀ ਕਥਿਤ ਇਮਾਨਦਾਰ ਰਾਜਨੀਤੀ ਦਾ ਅਸਲ ਚਿਹਰਾ ਬੇਨਕਾਬ ਕਰ ਦਿੱਤਾ ਹੈ। ਇਸ ਮੌਕੇ ਮਨੀਸ਼ ਵਿਜ, ਅਮਿਤ ਭਾਟੀਆ, ਸ਼ਿਆਮ ਸ਼ਰਮਾ, ਅਨੁ ਸ਼ਰਮਾ, ਦਵਿੰਦਰ ਕਾਲੀਆ, ਬਲਜੀਤ ਪ੍ਰਿੰਸ, ਸੰਜੀਵ ਸ਼ਰਮਾ ਮਨੀ, ਮਿੰਟਾ ਕੋਛੜ, ਸੰਨੀ ਸ਼ਰਮਾ, ਯੋਗੇਸ਼ ਮਲਹੋਤਰਾ, ਰਵਿੰਦਰ ਧੀਰ, ਦੇਵਿੰਦਰ ਪਾਲ ਸਿੰਘ ਡਿੰਪੀ ਲੁਭਾਣਾ, ਅਜਮੇਰ ਸਿੰਘ ਬਾਦਲ, ਸੁਮਨ ਰਾਣਾ, ਮਨਜੀਤ ਸਰੋਆ, ਦਿਨੇਸ਼ ਖੰਨਾ ਘੁੰਘਰੂ, ਅਨੁਜ ਸ਼ਾਰਦਾ, ਮੰਡਲ ਪ੍ਰਧਾਨ ਦਿਨੇਸ਼ ਮਹਿੰਦਰੂ ਤੇ ਹੋਰ ਵੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।