ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ
ਸ਼ਾਹਕੋਟ, 10 ਅਕਤੂਬਰ (ਨਗਿੰਦਰ ਸਿੰਘ ਬਾਂਸਲ)-ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਵਿਖੇ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਅਤੇ ਪ੍ਰਿੰਸੀਪਲ ਸ੍ਰੀਮਤੀ ਰਜਨੀ ਬਾਲਾ ਦੀ ਅਗਵਾਈ ‘ਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨਾਲ ਬੱਚਿਆਂ ਦੀਆਂ ਪ੍ਰਾਪਤੀਆਂ ਅਤੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਮਾਪਿਆਂ ਪਾਸੋਂ ਸਕੂਲ ਦੀ ਬਿਹਤਰੀ ਲਈ ਸੁਝਾਅ ਲਏ।
ਅਜੀਤ ਡੈਸਕ
11-10-2026