12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੈਗਾ ਪੀ.ਟੀ.ਐਮ. ’ਚ ਕੀਤੀ ਸ਼ਿਰਕਤ

ਜਲੰਧਰ, 11 ਅਕਤੂਬਰ (ਜਤਿੰਦਰ ਪੰਮੀ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਗੌਰਮਿੰਟ ਸਕੂਲ ਆਫ਼ ਐਮੀਨੈਂਸ ਭਾਰਗਵ ਨਗਰ’ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਮਾਪਿਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਅਲਫਾ ਹਾਕੀ ਵਲੋਂ ਏਸ਼ੀਅਨ ਸੋਨ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਉਲੰਪੀਅਨ ਮਨਪ੍ਰੀਤ ਸਿੰਘ ਨੂੰ ਜਿੱਤ ’ਤੇ ਵਧਾਈ ਦਿੰਦੇ ਹੋਏ ਜਤਿਨ ਮਹਾਜਨ ਤੇ ਨਿਤਿਨ ਮਹਾਜਨ। ਤਸਵੀਰ : ਮੁਨੀਸ਼ 12-10-2026
ਜਲੰਧਰ, 11 ਅਕਤੂਬਰ (ਜਤਿੰਦਰ ਪੰਮੀ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਗੌਰਮਿੰਟ ਸਕੂਲ ਆਫ਼ ਐਮੀਨੈਂਸ ਭਾਰਗਵ ਨਗਰ’ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਮਾਪਿਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ 1300 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ‘ਮੈਗਾ ਪੀ.ਟੀ.ਐਮ.’ ਕਰਵਾਉਣ ਲਈ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਕੋਆਰਡੀਨੇਟਰ ਪੰਜਾਬ ਸਿੱਖਿਆ ਕ੍ਰਾਂਤੀ ਸੰਜੀਵ ਭਗਤ, ਕੌਂਸਲਰ ਰਾਜ ਕੁਮਾਰ ਰਾਜੂ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ ਵੀ ਮੌਜੂਦ ਸਨ। ਮੰਤਰੀ ਭਗਤ ਨੇ ਸਕੂਲ ਲਈ 1.20 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ, ਜਿਸ ਵਿੱਚੋਂ 70 ਲੱਖ ਰੁਪਏ ਪੁਰਾਣੀ ਇਮਾਰਤ ਨੂੰ ਢਾਹ ਕੇ ਸਾਇੰਸ ਅਤੇ ਗਣਿਤ ਲੈਬਜ਼ ਬਣਾਉਣ ਲਈ ਖਰਚ ਕੀਤੇ ਜਾਣਗੇ, ਜਦਕਿ 50 ਲੱਖ ਰੁਪਏ ਇੱਥੇ ਖੇਡ ਸਟੇਡੀਅਮ ਦੇ ਵਿਕਾਸ ’ਤੇ ਖਰਚੇ ਜਾਣਗੇ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਪ੍ਰੀਖਿਆਵਾਂ ਵਿੱਚ 95 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਸਮੇਤ ਪੜ੍ਹਾਈ ਵਿੱਚ ਹੋਰ ਮਹੱਤਵਪੂਰਣ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ-ਪੱਤਰ ਵੀ ਵੰਡੇ ਗਏ। ਇਸੇ ਤਰ੍ਹਾਂ ਸਕੂਲ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੂੰ ਵੀ ਸਕੂਲ ਦੇ ਵਿਕਾਸ ਲਈ ਉਨ੍ਹਾਂ ਦੀ ਲਗਨ ਅਤੇ ਯਤਨਾਂ ਬਦਲੇ ਪ੍ਰਸ਼ੰਸਾ-ਪੱਤਰ ਦਿੱਤੇ ਗਏ।
ਪਿਛਲੀ ਖ਼ਬਰ ਅਲਫਾ ਹਾਕੀ ਵਲੋਂ ਏਸ਼ੀਅਨ ਸੋਨ ਤਗਮਾ ਜੇਤੂ ਮਨਪ੍ਰੀਤ ਸਿੰਘ ਨੂੰ ਵਧਾਈ ਅਗਲੀ ਖ਼ਬਰ ਨਿਤਿਨ ਕਪੂਰ ਸ੍ਰੀ ਰਾਮ ਸੈਨਾ ਸੰਗਠਨ ਦੇ ਪ੍ਰਧਾਨ ਅਤੇ ਆਰਤੀ ਅਗਰਵਾਲ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।