ਜਾਤੀਵਾਦ ਦਾ ਮਸਲਾ ਖੜ੍ਹਾ ਕਰਕੇ ਮਾਹੌਲ ਖਰਾਬ ਕਰਨਾ ਬੇਹੱਦ ਨਿੰਦਣਯੋਗ-ਨੀਲਾਮਹਿਲ
ਜਲੰਧਰ 13 ਅਕਤੂਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਨਿੱਜ਼ੀ ਸਾਜਿਸ਼ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਅਤੇ ਸਿੰਘ ਸਾਹਿਬ ਵਿਰੁੱਧ ਕੀਤੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਨੀਲਾਮਹਿਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਕਦੇ ਵੀ ਜਾਤੀ ਸੂਚਕ ਸ਼ਬਦਾਂ ਦਾ ਇਸਤੇਮਾਲ ਨਹੀਂ ਕਰਦੇ । ‘ਆਪ’ ਵਿਧਾਇਕ ਗਿਆਸਪੁਰਾ ਵਲੋਂ ਗੁਰੂ ਘਰਾਂ ਵਿਚ ਤਲਖੀ ਵਾਲਾ ਮਹੌਲ ਪੈਦਾ ਕਰਨਾ ਜਾਂ ਧਾਰਮਿਕ ਭਾਵਨਾਵਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਕਾਰਵਾਈਆਂ ਕਰਨੀਆਂ ਸਿੱਖ ਸੰਗਤਾਂ ਬਰਦਾਸ਼ਤ ਨਹੀਂ ਕਰਨਗੀਆਂ।
ਅਜੀਤ ਡੈਸਕ
14-10-2026