16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਬੰਦ ਦੇ ਸੱਦੇ ਨੂੰ ਫਿਲੌਰ ’ਚ ਮਿਲਿਆ ਭਰਵਾਂ ਹੁੰਗਾਰਾ

ਫਿਲੌਰ, 15 ਅਕਤੂਬਰ (ਸਤਿੰਦਰ ਸ਼ਰਮਾ)-ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ ਅੱਜ ਫਿਲੌਰ ਮੁਕੰਮਲ ਬੰਦ ਰਿਹਾ। ਵੱਖ-ਵੱਖ ਕਿਸਾਨ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਬਜ਼ਾਰ ਦੇ ਦੁਕਾਨਦਾਰਾਂ ਨੂੰ ਅਪੀਲ ਕਰਕੇ ਬਜ਼ਾਰ ਬੰਦ ਕਰਵਾਏ।

ਅਜੀਤ ਡੈਸਕ 16-10-2026
ਫਿਲੌਰ, 15 ਅਕਤੂਬਰ (ਸਤਿੰਦਰ ਸ਼ਰਮਾ)-ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ ਅੱਜ ਫਿਲੌਰ ਮੁਕੰਮਲ ਬੰਦ ਰਿਹਾ। ਵੱਖ-ਵੱਖ ਕਿਸਾਨ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਬਜ਼ਾਰ ਦੇ ਦੁਕਾਨਦਾਰਾਂ ਨੂੰ ਅਪੀਲ ਕਰਕੇ ਬਜ਼ਾਰ ਬੰਦ ਕਰਵਾਏ। ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਅਤੇ ਵਰਕਰਾਂ ਨੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਦੀ ਅਗਵਾਈ ਹੇਠ ਲੋਕਾਂ ਨੇ ਕੈਂਡਲ ਮਾਰਚ ਕੱਢਿਆ ਅਤੇ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਰੱਖ ਕੇ ਉਸ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਬਲਦੇਵ ਸਿੰਘ ਖਹਿਰਾ ਨੇ ਸ਼ਰਧਾਂਜਲੀ ਭੇਂਟ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਵਿਗੜਦੀ ਹਾਲਤ ਨੇ ਲੋਕਾਂ ਵਿਚ ਚਿੰਤਾ ਪੈਦਾ ਕਰ ਦਿੱਤੀ ਹੈ ਅਤੇ ਪੰਜਾਬ ਦੀ ਜਨਤਾ ਸੁਰੱਖਿਆ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰ ਰਹੀ ਹੈ। ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੇ ਵਿਰੁੱਧ ਵੱਡੀ ਜੰਗ ਲੜ ਰਿਹਾ ਸੀ ਅਤੇ ਉਹ ਇਹ ਜੰਗ ਲੜਦਾ ਲੜਦਾ ਸ਼ਹੀਦ ਹੋ ਗਿਆ। ਇਸ ਮੌਕੇ ਬਲਦੇਵ ਸਿੰਘ ਖਹਿਰਾ ਦੇ ਨਾਲ ਉਨ੍ਹਾਂ ਦੀ ਪਤਨੀ ਭਾਵਨਾ ਖਹਿਰਾ ਤੋਂ ਇਲਾਵਾ ਸੈਂਕੜੇ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਸਰਕਟ ਸ਼ਾਰਟ ਹੋਣ ਨਾਲ ਲੱਖਾਂ ਰੁਪਏ ਦੀ ਕਮਾਦ ਦੀ ਫ਼ਸਲ ਸੜ ਕੇ ਸੁਆਹ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਕਿਸਾਨ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।