16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗੁਰਦੁਆਰਾ ਚਰਨ ਕੰਵਲ ਵਿਖੇ ਨਤਮਸਤਕ ਹੋਏ ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ

ਜਲੰਧਰ, 15 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 16-10-2026
ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਇਤਿਹਾਸਿਕ ਗੁਰਦੁਆਰਾ ਚਰਨ ਕੰਵਲ ਪਾਤਿਸ਼ਾਹੀ ਛੇਵੀਂ, ਬਸਤੀ ਸ਼ੇਖ, ਜਲੰਧਰ ਵਿਖੇ ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਸਥਿਤ ਪਾਵਨ ਇਤਿਹਾਸਿਕ ਭੋਰਾ ਸਾਹਿਬ ਦੇ ਦਰਸ਼ਨ ਕਰਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਪ੍ਰਗਟ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਮੇਸ਼ ਮਿੱਤਲ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਟੀਟੂ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਹਰਜੀਤ ਸਿੰਘ ਬਾਬਾ, ਅਮਰਪ੍ਰੀਤ ਸਿੰਘ ਰਿੰਕੂ, ਗਗਨ ਨਾਰੰਗ, ਗੁਰਸ਼ਰਨ ਸਿੰਘ ਸ਼ੰਨੂ, ਸਿਦਕ ਸੇਤੀਆ, ਨਰਿੰਦਰ ਨੰਦਾ, ਜੋਤੀ ਟੰਡਨ, ਰਾਕੇਸ਼ ਕੁਮਾਰ ਲਾਡੀ, ਮਨੀ ਨਿਹੰਗ, ਪ੍ਰਿਤਪਾਲ ਸਿੰਘ ਲੱਕੀ, ਸਰਬਜੀਤ ਸਿੰਘ ਕਾਲੜਾ, ਪ੍ਰਦੀਪ ਸ਼ਰਮਾ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਟਾਫ਼ ਸਿਖਲਾਈ ਸੰਸਥਾ ਵਲੋਂ 40ਵੀਂ ਵਰ੍ਹੇਗੰਢ ਮੌਕੇ ਸਮਾਗਮ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਸ਼ਤਰੰਜ ਦੇ ਫਾਈਨਲ ਮੁਕਾਬਲੇ ’ਚ ਮੋਗਾ ਦੀ ਟੀਮ 6 ਅੰਕਾਂ ਨਾਲ ਬਣੀ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।