18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਚਿਨ ਪਾਇਲਟ ਅਤੇ ਪਰਗਟ ਸਿੰਘ ਅੱਜ ਕਰਨਗੇ ਸ਼ਾਹਕੋਟ ਤੇ ਨਕੋਦਰ ਦਾ ਦੌਰਾ

ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ 18 ਅਕਤੂਬਰ ਨੂੰ ਜਲੰਧਰ, ਸ਼ਾਹਕੋਟ ਤੇ ਨਕੋਦਰ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਦੋਵੇਂ ਆਗੂ ਵੱਖ-ਵੱਖ ਇਲਾਕਿਆਂ ’ਚ ਕਤਲ ਕੀਤੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ।

ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ 18 ਅਕਤੂਬਰ ਨੂੰ ਜਲੰਧਰ, ਸ਼ਾਹਕੋਟ ਤੇ ਨਕੋਦਰ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਦੋਵੇਂ ਆਗੂ ਵੱਖ-ਵੱਖ ਇਲਾਕਿਆਂ ’ਚ ਕਤਲ ਕੀਤੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ। ਪ੍ਰਾਪਤ ਪ੍ਰੋਗਰਾਮ ਅਨੁਸਾਰ ਸਵੇਰੇ 9 ਵਜੇ ਜਲੰਧਰ ਦੇ ਹੋਟਲ ਰਮਾਡਾ ਵਿਖੇ ਲੁਧਿਆਣਾ ਦੀ ਕਾਂਗਰਸੀ ਲੀਡਰਸ਼ਿਪ ਨਾਲ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਸ਼ਾਹਕੋਟ ਵਿਖੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੰਦੀਪ ਨੰਗਲ ਅੰਬੀਆਂ ਦੀ 14 ਮਾਰਚ, 2022 ਨੂੰ ਮੱਲੀਆਂ ਖੁਰਦ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੁਪਹਿਰ 1 ਵਜੇ ਨਕੋਦਰ ਵਿਖੇ ਕੱਪੜਾ ਵਪਾਰੀ ਟਿੰਮੀ ਚਾਵਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਾਵੇਗੀ। ਟਿੰਮੀ ਚਾਵਲਾ ਅਤੇ ਉਨ੍ਹਾਂ ਦੇ ਗੰਨਮੈਨ ਦੀ ਸਾਲ 2023 ਵਿੱਚ ਨਕੋਦਰ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਚਿਨ ਪਾਇਲਟ ਦਾ ਇਹ ਦੌਰਾ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਦੇ ਸੰਦਰਭ ਵਿੱਚ ਵੀ ਅਹਿਮ ਮੰਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਜਰਨੈਲ ਸਿੰਘ ਜੋਸਨ ਦੀ ਯਾਦ ’ਚ ਪਿੰਡ ਸਿੱਧੂਪੁਰ ’ਚ ਅੱਖਾਂ ਦਾ ਕੈਂਪ ਅੱਜ ਅਗਲੀ ਖ਼ਬਰ ਸ਼ਾਹਕੋਟ ਵਿਖੇ ਸ੍ਰੀ ਰਾਮਲੀਲ੍ਹਾ ਦੇ ਮੰਚ ’ਤੇ ‘ਪ੍ਰਾਣ ਜਾਏ, ਪਰ ਵਚਨ ਨਾ ਜਾਏ’ ਦੀ ਸਫ਼ਲ ਪੇਸ਼ਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।