18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਇੰਸਪੈਕਟਰ ਹਰਦੀਪ ਸਿੰਘ ਨੇ ਨਕੋਦਰ ਸਦਰ ਥਾਣੇ ਦਾ ਅਹੁਦਾ ਸੰਭਾਲਿਆ

ਨਕੋਦਰ, 17 ਅਕਤੂਬਰ (ਤਿਲਕ ਰਾਜ ਸ਼ਰਮਾ)-ਇੰਸਪੈਕਟਰ ਹਰਦੀਪ ਸਿੰਘ ਨੇ ਨਕੋਦਰ ਸਦਰ ਥਾਣੇ ਦੇ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ । ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ’ਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।

ਅਜੀਤ ਡੈਸਕ 18-10-2026
ਨਕੋਦਰ, 17 ਅਕਤੂਬਰ (ਤਿਲਕ ਰਾਜ ਸ਼ਰਮਾ)-ਇੰਸਪੈਕਟਰ ਹਰਦੀਪ ਸਿੰਘ ਨੇ ਨਕੋਦਰ ਸਦਰ ਥਾਣੇ ਦੇ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ । ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ’ਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਨਸ਼ਾ ਤਸਕਰਾਂ ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇੰਸਪੈਕਟਰ ਹਰਦੀਪ ਸਿੰਘ ਨੇ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਕਾਇਮ ਰੱਖਣ ਦੇ ਨਾਲ-ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਵੀ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੋਵੇਗੀ। ਜ਼ਿਕਰਯੋਗ ਹੈ ਕਿ ਇੰਸਪੈਕਟਰ ਹਰਦੀਪ ਸਿੰਘ ਇਸ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਵਿੱਚ ਟ੍ਰੈਫਿਕ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਪਿਛਲੀ ਖ਼ਬਰ ਦੂਨ ਵਰਲਡ ਸਕੂਲ ਮਲਸੀਆਂ ’ਚ ਸਮੋਕਲੈੱਸ ਕੁਕਿੰਗ ਮਾਸਟਰ ਸ਼ੈੱਫ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।