ਜਲੰਧਰ, 18 ਅਕਤੂਬਰ (ਐੱਮ. ਐੱਸ. ਲੋਹੀਆ) - ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ, ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਜ਼ਾਦੀ ਘੁਲਾਟੀਏ ਸੁਰਿੰਦਰ ਸਿੰਘ ਉਬਰਾਏ ਅਤੇ ਬੇਅੰਤ ਸਿੰਘ ਦੇ ਪਰਿਵਾਰ ਵਲੋਂ ਡੇਰਾ ਨਿਰਮਲ ਸੰਤਪੁਰਾ (ਲਾਇਲਪੁਰੀ) ਨੇੜੇ ਸ੍ਰੀ ਗੁਰੂ ਰਵਿਦਾਸ ਚੌਕ, ਜਲੰਧਰ ਵਿਖੇ ਅੱਖਾਂ ਦੀ ਮੁਫ਼ਤ ਜਾਂਚ-ਅਪ੍ਰੇਸ਼ਨ ਅਤੇ ਜਨਰਲ ਮੈਡੀਕਲ ਜਾਂਚ ਦਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਐੱਸ.ਐੱਸ.ਪੀ. ਕਪੂਰਥਲਾ ਗੁਰਮੀਤ ਸਿੰਘ ਅਤੇ ਬਾਬਾ ਰਣਜੀਤ ਸਿੰਘ ਲਾਇਲਪੁਰੀ ਨੇ ਕੀਤਾ। ਇਸ ਕੈਂਪ ਦਾ 323 ਮਰੀਜ਼ਾਂ ਨੇ ਲਾਭ ਲਿਆ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਕੈਂਪ ਦੌਰਾਨ 117 ਮਰੀਜ਼ਾਂ ਨੇ ਮੁਫ਼ਤ ਬਲੱਡ ਸ਼ੂਗਰ ਜਾਂਚ ਅਤੇ 167 ਮਰੀਜ਼ਾਂ ਨੇ ਅੱਖਾਂ ਦੀ ਜਾਂਚ ਕਰਵਾਈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਜਾਂਚ ਦੌਰਾਨ ਪਾਇਆ ਗਿਆ ਕਿ 38 ਮਰੀਜ਼ ਮੋਤੀਏ ਤੋਂ ਪੀੜਤ ਹਨ, ਜਿਨ੍ਹਾਂ ਦੇ ਅਪ੍ਰੇਸ਼ਨ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿਖੇ ਕੀਤੇ ਜਾਣਗੇ। ਕੈਂਪ ਦੌਰਾਨ ਅੱਖਾਂ ਦੇ ਮਾਹਰ ਡਾ. ਰਵਿੰਦਰ ਪਾਲ ਸਿੰਘ, ਡਾ. ਬਲਜਿੰਦਰ ਸਿੰਘ, ਸੁਪਰਵਾਈਜ਼ਰ ਰਜਿੰਦਰ ਸਿੰਘ, ਭੁਪਿੰਦਰ ਸਿੰਘ, ਮਿਸ਼ਰਾ ਅਤੇ ਹਸਪਤਾਲ ਦੇ ਸਾਰੇ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਮਨਜੀਤ ਸਿੰਘ ਠੁਕਰਾਲ, ਪਰਮਜੀਤ ਸਿੰਘ ਕਾਨ੍ਹਪੁਰੀ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਭਲਵਾਨ, ਪਰਵਿੰਦਰ ਸਿੰਘ ਉਬਰਾਏ, ਯੂਥ ਅਕਾਲੀ ਦਲ ਜਲੰਧਰ ਦੇ ਪ੍ਰਧਾਨ ਗਗਨਦੀਪ ਸਿੰਘ, ਸਾਗਰਜੀਤ ਸਿੰਘ ਉਬਰਾਏ, ਗੁਰਵਿੰਦਰ ਸਿੰਘ ਚੋਪੜਾ, ਸਤਨਾਮ ਸਿੰਘ ਵਿਰਦੀ, ਮਨਜੀਤ ਸਿੰਘ ਮਨੀ, ਹਰਜਿੰਦਰ ਸਿੰਘ, ਸੁਰਜੀਤ ਸਿੰਘ, ਹਰਜਿੰਦਰ ਸਿੰਘ (ਲੈਂਡਲਾਰਡ), ਕੰਵਲਜੀਤ ਸਿੰਘ (ਪੰਜਾਬ ਐੰਡ ਸਿੰਧ ਬੈਂਕ), ਹਰਜੀਤ ਸਿੰਘ ਕਾਹਲੋਂ ਅਤੇ ਹੋਰ ਹਾਜ਼ਰ ਸਨ।