19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੀਟੀ ਗਰੁੱਪ ਮਕਸੂਦਾਂ ਵਿਖੇ ਆਈ. ਕੇ. ਜੀ. ਪੀ. ਟੀ. ਯੂ. ਇੰਟਰ-ਕਾਲਜ ਸ਼ਤਰੰਜ ਟੂਰਨਾਮੈਂਟ ਦਾ ਸਫਲ ਆਯੋਜਨ ਪੁਰਸ਼ ਵਰਗ ਵਿੱਚ ਸੀਜੀਸੀ ਲਾਂਡਰਾਂ ਅਤੇ ਮਹਿਲਾ ਵਰਗ ਵਿੱਚ ਡੀਏਵੀ ਆਈਈਟੀ ਜਲੰਧਰ ਨੇ ਹਾਸਿਲ ਕੀਤਾ ਪਹਿਲਾ ਸਥਾਨ

ਜਲੰਧਰ, 18 ਅਕਤੂਬਰ (ਡਾ. ਜਤਿੰਦਰ ਸਾਬੀ)-ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਕਸੂਦਾਂ, ਜਲੰਧਰ ਵਿਖੇ ਆਈ.

ਅਜੀਤ ਡੈਸਕ 19-10-2026
ਜਲੰਧਰ, 18 ਅਕਤੂਬਰ (ਡਾ. ਜਤਿੰਦਰ ਸਾਬੀ)-ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਕਸੂਦਾਂ, ਜਲੰਧਰ ਵਿਖੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀਇੰਟਰ-ਕਾਲਜ ਸ਼ਤਰੰਜ ਟੂਰਨਾਮੈਂਟ 2026 ਦਾ ਸਫਲ ਆਯੋਜਨ ਕੀਤਾ ਗਿਆ। ਪੁਰਸ਼ ਅਤੇ ਮਹਿਲਾ ਦੋਵਾਂ ਵਰਗਾਂ ਵਿੱਚ ਕਰਵਾਏ ਗਏ। ਪੁਰਸ਼ ਵਰਗ ਵਿੱਚ ਸੀਜੀਸੀ ਲਾਂਡਰਾਂ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜੀਐਨਈ ਲੁਧਿਆਣਾ ਦੂਜੇ ਅਤੇ ਡੀਏਵੀ ਆਈਈਟੀ ਜਲੰਧਰ ਤੀਜੇ ਸਥਾਨ ’ਤੇ ਰਿਹਾ। ਮਹਿਲਾ ਵਰਗ ਵਿੱਚ ਡੀਏਵੀ ਆਈਈਟੀ ਜਲੰਧਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੀਜੀਸੀ ਲਾਂਡਰਾਂ ਦੂਜੇ ਸਥਾਨ ’ਤੇ ਰਿਹਾ, ਜਦਕਿ ਜੀਐਨਈ ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮਕਸੂਦਾਂ ਕੈਂਪਸ ਦੇ ਡਾਇਰੈਕਟਰ ਡਾ. ਅਨੁਰਾਗ ਸ਼ਰਮਾ ਨੇ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਅਤੇ ਖਿਡਾਰੀਆਂ ਦੇ ਪ੍ਰਦਰਸ਼ਨ ਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਇਸ ਟੂਰਨਾਮੈਂਟ ਦਾ ਸਫਲ ਆਯੋਜਨ ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਹੈ।
ਪਿਛਲੀ ਖ਼ਬਰ ਭਾਜਪਾ ਦੀ ਸਰਕਾਰ ਬਣਾਓ, ਡਬਲ ਇੰਜਣ ਸਰਕਾਰ ਦੁੱਗਣੀ ਰਫ਼ਤਾਰ ਨਾਲ ਕਰਵਾਏਗੀ ਤਰੱਕੀ ਅਤੇ ਵਿਕਾਸ-ਅਸ਼ੋਕ ਮਿੱਤਲ ਅਗਲੀ ਖ਼ਬਰ ਪਿਮਸ ’ਚ ਇਕ ਦਿਨ ਅੰਦਰ ਕਰਵਾਈਆਂ ਤਿੰਨ ਵਿਹਾਰਕ ਮੈਡੀਕਲ ਵਰਕਸ਼ਾਪਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।