21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜਲੰਧਰ ਦੇ ਇਸ ਮੈਦਾਨ ਨਾਲ ਜੁੜੀਆਂ ਨੇ ਬਚਪਨ ਦੀਆਂ ਯਾਦਾਂ, ਇੱਥੇ ਚੰਗਾ ਪ੍ਰਦਰਸ਼ਨ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗਾ-ਮਨਪ੍ਰੀਤ ਸਿੰਘ

ਜਲੰਧਰ, 19ਅਕਤੂਬਰ (ਡਾ ਜਤਿੰਦਰ ਸਾਬੀ)-ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਉਲੰਪੀਅਨ ਮਨਪ੍ਰੀਤ ਸਿੰਘ ਨੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੈਦਾਨ ਨਾਲ ਉਨ੍ਹਾਂ ਦੀਆਂ ਬਚਪਨ ਤੋਂ ਹੀ ਬਹੁਤ ਸਾਰੀਆਂ ਯਾਦਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਨੇ ਆਪਣੇ ਹਾਕੀ ਕਰੀਅਰ ਦੇ ਸ਼ੁਰੂਆਤੀ ਦੌਰ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਮੈਦਾਨ ਤੋਂ ਹੀ ਉਨ੍ਹਾਂ ਦਾ ਹਾਕੀ ਨਾਲ ਗੂੜ੍ਹਾ ਨਾਤਾ ਰਿਹਾ ਹੈ।

ਅਜੀਤ ਡੈਸਕ 20-10-2026
ਜਲੰਧਰ, 19ਅਕਤੂਬਰ (ਡਾ ਜਤਿੰਦਰ ਸਾਬੀ)-ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਉਲੰਪੀਅਨ ਮਨਪ੍ਰੀਤ ਸਿੰਘ ਨੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੈਦਾਨ ਨਾਲ ਉਨ੍ਹਾਂ ਦੀਆਂ ਬਚਪਨ ਤੋਂ ਹੀ ਬਹੁਤ ਸਾਰੀਆਂ ਯਾਦਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਨੇ ਆਪਣੇ ਹਾਕੀ ਕਰੀਅਰ ਦੇ ਸ਼ੁਰੂਆਤੀ ਦੌਰ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਮੈਦਾਨ ਤੋਂ ਹੀ ਉਨ੍ਹਾਂ ਦਾ ਹਾਕੀ ਨਾਲ ਗੂੜ੍ਹਾ ਨਾਤਾ ਰਿਹਾ ਹੈ।ਮਨਪ੍ਰੀਤ ਸਿੰਘ ਨੇ ਕਿਹਾ ਕਿ ਸੁਰਜੀਤ ਹਾਕੀ ਸਟੇਡੀਅਮ ’ਚ ਖੇਡਣਾ ਉਨ੍ਹਾਂ ਲਈ ਖ਼ਾਸ ਅਹਿਮੀਅਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੈਦਾਨ ’ਤੇ ਵੀ ਆਪਣਾ ਵਧੀਆ ਪ੍ਰਦਰਸ਼ਨ ਦੇਣ ਦੀ ਪੂਰੀ ਕੋਸ਼ਿਸ਼ ਕਰਨਗੇ। ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਬਾਰੇ ਗੱਲ ਕਰਦਿਆਂ ਉਲੰਪੀਅਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਟੀਮ ਦੇ ਸਾਰੇ ਖਿਡਾਰੀ ਚੰਗੀ ਫਾਰਮ ਵਿੱਚ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਖਿਡਾਰੀ ਆਪਣੀ ਲੈਅ ਬਰਕਰਾਰ ਰੱਖਦਿਆਂ ਟੀਮ ਲਈ ਚੰਗੇ ਨਤੀਜੇ ਲਿਆਉਣਗੇ। ਉਨ੍ਹਾਂ ਕਿਹਾ ਕਿ ਭਾਰਤੀ ਟੀਮ ਦੇ ਖਿਡਾਰੀਆਂ ਦਾ ਵਧੀਆ ਪ੍ਰਦਰਸ਼ਨ ਨਾ ਸਿਰਫ਼ ਟੀਮ ਲਈ ਲਾਹੇਵੰਦ ਹੋਵੇਗਾ, ਸਗੋਂ ਮੈਚ ਦੇਖਣ ਆਉਣ ਵਾਲੇ ਦਰਸ਼ਕਾਂ ਨੂੰ ਵੀ ਚੰਗੀ ਹਾਕੀ ਦੇਖਣ ਦਾ ਮੌਕਾ ਮਿਲੇਗਾ।
ਪਿਛਲੀ ਖ਼ਬਰ ਬਰਾੜ ਵਲੋਂ ਭਾਜਪਾ ਜਲੰਧਰ ਦੱਖਣੀ (ਦਿਹਾਤੀ) ਦੇ ਅਹੁਦੇਦਾਰਾਂ ਦਾ ਐਲਾਨ ਅਗਲੀ ਖ਼ਬਰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਲੋਂ ਦੁਸਹਿਰਾ ਅਤੇ ਨਵਰਾਤਰੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।