ਸ਼੍ਰੋਮਣੀ ਅਕਾਲੀ ਦਲ (ਬ) ਨੇ ‘ਆਪ’ ਦੇ ਹਲਕਾ ਇੰਚਾਰਜ ਕੋਹਲੀ ਨੂੰ ਸੌਂਪਿਆ ਰੋਸ - ਪੱਤਰ
ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਤੇ ਪੰਜਾਬ ਸਰਕਾਰ ਵਲੋਂ ਧਾਰੀ ਚੁੱਪ ਕਾਰਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਰੋਸ ਮਾਰਚ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੂੰ ਉਨ੍ਹਾਂ ਦੇ ਦਫ਼ਤਰ ਸ਼ਹੀਦ ਊਧਮ ਸਿੰਘ ਨਗਰ ਵਿਖੇ ਪਹੁੰਚ ਕੇ ਰੋਸ-ਪੱਤਰ ਦਿੱਤਾ ਗਿਆ । ਇਸ ਮੌਕੇ ਅੰਮ੍ਰਿਤਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ ਦੀ ਅਗਵਾਈ ਹੇਠ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਅਜੀਤ ਡੈਸਕ
20-10-2026