21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ’ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਲੋਹੀਆਂ ਖਾਸ, 20 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਸਿੱਧੂਪੁਰ ਰੋਡ ’ਤੇ ਸਥਿਤ ਅਕਾਲ ਗਲੈਕਸੀ ਕਾਨਵੈਂਟ ਸਕੂਲ ਲੋਹੀਆਂ ਖਾਸ ਵਿਖੇ ਪ੍ਰਿੰਸੀਪਲ ਮੈਡਮ ਅਮਨਪ੍ਰੀਤ ਕੌਰ ਜੀ ਦੀ ਯੋਗ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ| ਸਮਾਗਮ ਦੌਰਾਨ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਰਾਮਾਇਣ ਦੇ ਪ੍ਰਸੰਗਾਂ ਨੂੰ ਦਰਸਾਉਂਦੀ ਇੱਕ ਮਨਮੋਹਕ ਨਾਟਕੀ ਪੇਸ਼ਕਾਰੀ ਅਤੇ ਸੁੰਦਰ ਨ੍ਰਿਤ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ, ਇਨ੍ਹਾਂ ਪੇਸ਼ਕਾਰੀਆਂ ਰਾਹੀਂ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ, ਸੱਚਾਈ, ਧਰਮ, ਹਿੰਮਤ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਗਿਆ| ਇਸ ਮੌਕੇ ਸਕੂਲ ਵਲੋਂ ਰਾਵਣ ਦਾ ਇੱਕ ਵਿਸ਼ੇਸ਼ ਪੁਤਲਾ ਵੀ ਤਿਆਰ ਕੀਤਾ ਗਿਆ, ਜਿਸ ਨੂੰ ਰਵਾਇਤੀ ਰੀਤੀ-ਰਿਵਾਜਾਂ ਅਨੁਸਾਰ ਅਗਨ ਭੇਟ ਕੀਤਾ ਜਾਏਗਾ| ਇਸ ਰਾਹੀਂ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਅੰਤ ਵਿੱਚ ਹਮੇਸ਼ਾ ਸੱਚਾਈ ਅਤੇ ਨੇਕੀ ਦੀ ਜਿੱਤ ਹੁੰਦੀ ਹੈ ਅਤੇ ਬੁਰਾਈ ਦਾ ਅੰਤ ਨਿਸ਼ਚਿਤ ਹੈ| ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਮੈਡਮ ਅਮਨਪ੍ਰੀਤ ਕੌਰ ਵਲੋਂ ਵਿਦਿਆਰਥੀਆਂ ਦੇ ਉਤਸ਼ਾਹ, ਮਿਹਨਤ ਅਤੇ ਕਲਾਤਮਕ ਪ੍ਰਤਿਭਾ ਦੀ ਸ਼ਲਾਘਾ ਕੀਤੀ ਗਈ| ਇਸ ਮੌਕੇ ਵੱਡੀ ਗਿਣਤੀ ’ਚ ਵਿਦਿਆਰਥੀ, ਅਧਿਆਪਕ ਅਤੇ ਸਮੁੱਚਾ ਸਟਾਫ਼ ਵੀ ਹਾਜ਼ਰ ਸੀ|

ਅਜੀਤ ਡੈਸਕ 21-10-2026

ਪਿਛਲੀ ਖ਼ਬਰ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ 3 ਦਰਜਨ ਤੋਂ ਵੱਧ ਥਾਵਾਂ ’ਤੇ ਫੂਕੇ ਗਏ ਪੁਤਲੇ ਅਗਲੀ ਖ਼ਬਰ ਲੋਹੀਆਂ ’ਚ 2 ਥਾਵਾਂ ’ਤੇ ਮਨਾਇਆ ਦੁਸਹਿਰੇ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।