22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਗਨੀਵੀਰ ਭਰਤੀ ਰੈਲੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼

ਜਲੰਧਰ, 21 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਤੋਂ 22 ਨਵੰਬਰ ਤੱਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਹੋਣ ਵਾਲੀ 9 ਰੋਜ਼ਾ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਰੈਲੀ ਵਾਲੇ ਸਥਾਨ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.

ਅਜੀਤ ਡੈਸਕ 22-10-2026
ਜਲੰਧਰ, 21 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਤੋਂ 22 ਨਵੰਬਰ ਤੱਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਹੋਣ ਵਾਲੀ 9 ਰੋਜ਼ਾ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਰੈਲੀ ਵਾਲੇ ਸਥਾਨ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ. ਸ਼ੁਭੀ ਆਂਗਰਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਭਰਤੀ ਰੈਲੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਰੈਲੀ ਵਾਲੇ ਸਥਾਨ ਦੀ ਸਾਫ-ਸਫਾਈ, ਰੈਲੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੀਣ ਵਾਲੇ ਸਾਫ਼ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਪਖਾਨਿਆਂ, ਸੁਰੱਖਿਆ ਪ੍ਰਬੰਧਾਂ, ਮੈਡੀਕਲ ਟੀਮਾਂ ਅਤੇ ਫਾਇਰ ਬ੍ਰਿਗੇਡ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰਤੀ ਰੈਲੀ ਦੌਰਾਨ ਵੱਖ-ਵੱਖ ਵਿਭਾਗਾਂ ਵਿਚਾਲੇ ਬਿਹਤਰ ਤਾਲਮੇਲ ‘ਤੇ ਜ਼ੋਰ ਦਿੱਤਾ, ਤਾਂ ਜੋ ਕਿਸੇ ਵੀ ਕਿਸਮ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ। ਮੀਟਿੰਗ ਵਿੱਚ ਡਾਇਰੈਕਟਰ ਰਿਕਰੂਟਮੈਂਟ ਜਲੰਧਰ ਕੈਂਟ ਕਰਨਲ ਰਸ਼ਮੀ ਨਾਰਾਇਣ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੀਲਮ ਮਹੇ, ਪ੍ਰਿੰਸੀਪਲ ਸਰਕਾਰੀ ਸਪੋਰਟਸ ਕਾਲਜ ਰਣਵੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਰਤਨ ਹਸਪਤਾਲ ਵਿਖੇ ਚੱਲ ਰਹੇ ਵਿਸ਼ੇਸ਼ ਸਰਜੀਕਲ ਕੈਂਪ ਦੌਰਾਨ ਹੁਣ ਤੱਕ 100 ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ ਅਗਲੀ ਖ਼ਬਰ ਬਾਲਾ ਪ੍ਰੀਤਮ ਇਸਤਰੀ ਸਤਿਸੰਗ ਸਭਾ ਵਲੋਂ ਕੀਰਤਨ ਦਰਬਾਰ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।