22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਸਮੂਹ ਪੋਲਿੰਗ ਬੂਥਾਂ ’ਤੇ 25 ਨੂੰ ਲੱਗਣਗੇ ਵਿਸ਼ੇਸ਼ ਕੈਂਪ

ਫਾਰਮ ਨੰਬਰ 6, 6- ਏ ਤੇ 8 ਭਰਨ ਅਤੇ ਜਮ੍ਹਾਂ ਕਰਵਾਉਣ ’ ਚ ਵੀ ਸਹਿਯੋਗ ਕੀਤਾ ਜਾਵੇਗਾ - ਡੀ . ਸੀ .

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ 22-10-2026
ਫਾਰਮ ਨੰਬਰ 6, 6- ਏ ਤੇ 8 ਭਰਨ ਅਤੇ ਜਮ੍ਹਾਂ ਕਰਵਾਉਣ ’ ਚ ਵੀ ਸਹਿਯੋਗ ਕੀਤਾ ਜਾਵੇਗਾ - ਡੀ . ਸੀ . ਵਾਲੀਆ ਜਲੰਧਰ, 21 ਅਕਤੂਬਰ (ਜਤਿੰਦਰ ਪੰਮੀ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.)-2026 ਤਹਿਤ 25 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ ਅਤੇ ਲੋਕਾਂ ਨੂੰ ਆਪਣੇ ਨਾਂਅ ਦੀ ਜਾਂਚ ਕਰਨ ’ਚ ਸਹਾਇਤਾ ਕਰਨਗੇ। ਨਾਲ ਹੀ, ਵੋਟਰ ਸੂਚੀ ’ਚ ਨਾਂਅ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਂਅ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6ਏ ਅਤੇ 8 ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐੱਸ.ਐਸ.ਆਰ.-2026 ਤਹਿਤ ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਡੀ. ਸੀ. ਵਾਲੀਆ ਨੇ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਸਥਾਪਿਤ ਕੀਤੇ ਜਾ ਰਹੇ ਹਨ, ਜਿੱਥੇ ਵੋਟਰ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਂ ਦੀ ਜਾਂਚ ਅਤੇ ਪੁਸ਼ਟੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ 31 ਅਕਤੂਬਰ ਤੱਕ ਲਗਾਤਾਰ ਬਿਰਧ ਆਸ਼ਰਮਾਂ ਤੇ ਕੁਸ਼ਟ ਆਸ਼ਰਮਾਂ ਵਿੱਚ ਰਹਿ ਰਹੇ ਯੋਗ ਵਿਅਕਤੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਵਿੱਚ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਪਿਛਲੀ ਖ਼ਬਰ ਪੰਜਾਬ ਦੀ ਵਿਗੜੀ ਕਾਨੂੰਨ-ਵਿਵਸਥਾ ਕਾਰਨ ਵਪਾਰੀ ਵਰਗ ਲਈ ਕਾਰੋਬਾਰ ਕਰਨਾ ਹੋਇਆ ਮੁਸ਼ਕਿਲ-ਸਿੰਘੀ ਅਗਲੀ ਖ਼ਬਰ ਓਮਵੀਰ ਦੀ ਮੌਤ ਮਾਮਲੇ ’ਚ ਨਵਾਂ ਮੋੜ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।