25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜ਼ਿਲ੍ਹਾ ਪੱਧਰ ’ ਤੇ ਖਿਡਾਰੀਆਂ ਨੇ ਕੀਤਾ ਦੂਸਰਾ ਸਥਾਨ ਹਾਸਿਲ

ਗੁਰਾਇਆ, 24 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪ੍ਰਾਇਮਰੀ ਜ਼ਿਲ੍ਹਾ ਪੱਧਰੀ ਮੁਕਾਬਲਿਆਂਂ ’ਚ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਖਿਡਾਰੀਆਂ ਨੇ ਫਿਲੌਰ ਤਹਿਸੀਲ ਵਲੋਂ ਖੇਡਦਿਆਂ ਦੂਸਰਾ ਸਥਾਨ ਹਾਸਿਲ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਐਮ.

ਅਜੀਤ ਡੈਸਕ 25-10-2026
ਗੁਰਾਇਆ, 24 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪ੍ਰਾਇਮਰੀ ਜ਼ਿਲ੍ਹਾ ਪੱਧਰੀ ਮੁਕਾਬਲਿਆਂਂ ’ਚ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਖਿਡਾਰੀਆਂ ਨੇ ਫਿਲੌਰ ਤਹਿਸੀਲ ਵਲੋਂ ਖੇਡਦਿਆਂ ਦੂਸਰਾ ਸਥਾਨ ਹਾਸਿਲ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਐਮ.ਡੀ. ਸੁਖਦੀਪ ਸਿੰਘ ਨੇ ਦੱਸਿਆ ਕਿ ਬੈਡਿਮੰਟਨ ਕੋਚ ਬਲਜਿੰਦਰ ਕੁਮਾਰ ਦੀ ਅਗਵਾਈ ’ਚ ਇਸ ਟੀਮ ਨੇ ਪਹਿਲਾਂ ਸੈਟਰ, ਬਲਾਕ ਅਤੇ ਤਹਿਸੀਲ ਤੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਅੱਜ ਜ਼ਿਲ੍ਹਾ ਪੱਧਰੀ ਹੋਏ ਮੁਕਾਬਿਲਆ ’ਚ ਇਸ ਟੀਮ ਨੇ ਦੂਸਰਾ ਸਥਾਨ ਹਾਸਿਲ ਕਰਕੇ ਤਹਿਸੀਲ ਫਿਲੌਰ, ਬਲਾਕ ਗੁਰਾਇਆ 2 ਅਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਨਾਲ-ਨਾਲ ਸਰਵਪੱਖੀ ਵਿਕਾਸ ਲਈ ਖੇਡਾਂ ’ਚ ਬੱਚਿਆਂ ਨੂੰ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਖਿਡਾਰੀਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਭ ਉਨ੍ਹਾਂ ਦੇ ਸਹਿਯੋਗ ਨਾਲ ਸੰਭਵ ਹੈ।
ਪਿਛਲੀ ਖ਼ਬਰ ਆਦਮਪੁਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।