25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼ਾਹਕੋਟ ’ ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਵਿਸ਼ਾਲ ਸ਼ੋਭਾ ਯਾਤਰਾ ਕੱਲ੍ਹ

ਸ਼ਾਹਕੋਟ, 24 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਭਗਵਾਨ ਵਾਲਮੀਕਿ ਮੰਦਰ ਮੁਹੱਲਾ ਬਾਗਵਾਲਾ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮਿਤੀ 26 ਅਕਤੂਬਰ ਦਿਨ ਸੋਮਵਾਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸਜਾਈ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੱਲਬਾਤ ਕਰਦਿਆਂ ਮੰਦਰ ਕਮੇਟੀ ਦੇ ਪ੍ਰਧਾਨ ਦਿਆਲਾ ਗਿੱਲ, ਵਾਈਸ ਪ੍ਰਧਾਨ ਕੁਮਾਰ ਨਾਹਰ, ਸੈਕਟਰੀ ਗੋਰਾ ਗਿੱਲ ਤੇ ਖ਼ਜ਼ਾਨਚੀ ਸੋਮ ਰਾਜ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਮੰਦਰ ਮੁਹੱਲਾ ਬਾਗਵਾਲਾ ਸ਼ਾਹਕੋਟ ਤੋਂ ਸ਼ੋਭਾ ਯਾਤਰਾ ਦੁਪਹਿਰ 1:30 ਵਜੇ ਆਰੰਭ ਹੋਵੇਗੀ।

ਅਜੀਤ ਡੈਸਕ 25-10-2026
ਸ਼ਾਹਕੋਟ, 24 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਭਗਵਾਨ ਵਾਲਮੀਕਿ ਮੰਦਰ ਮੁਹੱਲਾ ਬਾਗਵਾਲਾ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮਿਤੀ 26 ਅਕਤੂਬਰ ਦਿਨ ਸੋਮਵਾਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸਜਾਈ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੱਲਬਾਤ ਕਰਦਿਆਂ ਮੰਦਰ ਕਮੇਟੀ ਦੇ ਪ੍ਰਧਾਨ ਦਿਆਲਾ ਗਿੱਲ, ਵਾਈਸ ਪ੍ਰਧਾਨ ਕੁਮਾਰ ਨਾਹਰ, ਸੈਕਟਰੀ ਗੋਰਾ ਗਿੱਲ ਤੇ ਖ਼ਜ਼ਾਨਚੀ ਸੋਮ ਰਾਜ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਮੰਦਰ ਮੁਹੱਲਾ ਬਾਗਵਾਲਾ ਸ਼ਾਹਕੋਟ ਤੋਂ ਸ਼ੋਭਾ ਯਾਤਰਾ ਦੁਪਹਿਰ 1:30 ਵਜੇ ਆਰੰਭ ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਸੰਬੰਧੀ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਗਏ ਹਨ। ਇਹ ਸ਼ੋਭਾ ਯਾਤਰਾ ਸ਼ਹਿਰ ਦੀ ਪਰਿਕਰਮਾ ਕਰਨ ਉਪਰੰਤ ਸ਼ਾਮ ਸਮੇਂ ਵਾਪਸ ਪਰਤੇਗੀ। ਉਨ੍ਹਾਂ ਦੱਸਿਆ ਕਿ ਮਿਤੀ 25 ਅਕਤੂਬਰ ਨੂੰ ਭਗਵਾਨ ਵਾਲਮੀਕਿ ਮੰਦਰ ਮੁਹੱਲਾ ਬਾਗਵਾਲਾ ਸ਼ਾਹਕੋਟ ਵਿਖੇ ਸਵੇਰੇ 10 ਵਜੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਰਸਮ ਅਦਾ ਕੀਤੀ ਜਾਵੇਗੀ, ਉਪਰੰਤ ਸ੍ਰੀ ਰਮਾਇਣ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ। ਇਸ ਮੌਕੇ ਸੰਦੀਪ ਸੀ.ਡੀ, ਅਜੇ ਨਾਹਰ, ਰਵੀ ਸਹੋਤਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਸੋਲਜਰ ਆਈ . ਟੀ . ਆਈ ਨੂੰ ਮਿਲੇ ਕੰਪਿਊਟਰ ਤੇ ਇਲੈਕਟ੍ਰੀਸ਼ੀਅਨ ਵਿਸ਼ਿਆਂ ਦੇ ਨਵੇਂ ਇੰਸਟ੍ਰਕਟਰ ਕੁਲਵਿੰਦਰ ਸਿੰਘ ਘੁੱਲ... ਅਗਲੀ ਖ਼ਬਰ ਮੋਟਰਾਂ ਤੋਂ ਚੋਰੀ ਕੀਤੀਆਂ ਬਿਜਲੀ ਦੀਆਂ ਤਾਰਾਂ ਸਮੇਤ ਮੋਟਰਸਾਈਕਲ ਚਾਲਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।