25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੀ 12 ਵੀਂ ਮੀਟਿੰਗ

ਆਦਮਪੁਰ, 24 ਅਕਤੂਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੀ 12ਵੀਂ ਮੀਟਿੰਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਦੀ ਸਰਪ੍ਰਸਤੀ ਹੇਠ ਯੂਨੀਵਰਸਿਟੀ ਕੈਂਪਸ ਵਿਖੇ ਹੋਈ। ਇਸ ਮੀਟਿੰਗ ਵਿੱਚ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ.

ਅਜੀਤ ਡੈਸਕ 25-10-2026
ਆਦਮਪੁਰ, 24 ਅਕਤੂਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੀ 12ਵੀਂ ਮੀਟਿੰਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਦੀ ਸਰਪ੍ਰਸਤੀ ਹੇਠ ਯੂਨੀਵਰਸਿਟੀ ਕੈਂਪਸ ਵਿਖੇ ਹੋਈ। ਇਸ ਮੀਟਿੰਗ ਵਿੱਚ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਯੂਨੀਵਰਸਿਟੀ ਦੀਆਂ ਅਕਾਦਮਿਕ ਪ੍ਰਾਪਤੀਆਂ, ਖੋਜ ਕਾਰਜਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਬੋਰਡ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੀਟਿੰਗ ਵਿੱਚ ਬੋਰਡ ਆਫ਼ ਮੈਨੇਜਮੈਂਟ ਦੇ ਮਾਣਯੋਗ ਮੈਂਬਰ ਸ. ਗਿਆਨ ਸਿੰਘ, ਜੁਝਾਰ ਸਿੰਘ ਮਿਨਹਾਸ, ਕੁਲਦੀਪ ਸਿੰਘ ਪਰਮਾਰ, ਡਾ. ਨੀਲਮ ਗਰੇਵਾਲ, ਡਾ. ਅਮਰਿੰਦਰ ਸਿੰਘ ਮਿਨਹਾਸ (ਐਸੋਸੀਏਟ ਪ੍ਰੋਫੈਸਰ, ਯੂ.ਆਈ.ਈ.ਟੀ.), ਪ੍ਰੋ. ਪਵਨ ਕੁਮਾਰ (ਲਾਅ ਵਿਭਾਗ, ਜੀ.ਐੱਨ.ਡੀ.ਯੂ., ਅੰਮ੍ਰਿਤਸਰ) ਅਤੇ ਪ੍ਰੋ. ਅਮਿਤ ਕੌਤਸ (ਸਿੱਖਿਆ ਵਿਭਾਗ, ਜੀ.ਐੱਨ.ਡੀ.ਯੂ., ਅੰਮ੍ਰਿਤਸਰ) ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਆਪਣੇ ਪ੍ਰਸ਼ਾਸਨਿਕ ਅਤੇ ਅਕਾਦਮਿਕ ਤਜ਼ਰਬਿਆਂ ਦੇ ਆਧਾਰ ‘ਤੇ ਵਡਮੁੱਲੇ ਸੁਝਾਅ ਦਿੱਤੇ। ਯੂਨੀਵਰਸਿਟੀ ਦੇ ਰਜਿਸਟਰਾਰ ਸ੍ਰੀ ਰਾਜਿੰਦਰ ਕੁਮਾਰ ਨੇ ਮੈਂਬਰ ਸਕੱਤਰ ਵਜੋਂ ਕਾਰਵਾਈ ਚਲਾਉਂਦਿਆਂ ਪਿਛਲੇ ਸਮੇਂ ਦੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਅਤੇ ਆਏ ਹੋਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੇ ਰੋਸ਼ਨ ਭਵਿੱਖ ਅਤੇ ਉੱਚ ਸਿੱਖਿਆ ਦੇ ਮਿਆਰ ਨੂੰ ਹੋਰ ਬੁਲੰਦੀਆਂ ‘ਤੇ ਲੈ ਜਾਣ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਰੇਨਬੋ ਪਬਲਿਕ ਸਕੂਲ ਤੇ ਰੇਨਬੋ ਸਟਾਰਸ ’ ਚ ਭਗਵਾਨ ਵਾਲਮੀਕਿ ਜੈਅੰਤੀ ਮਨਾਈ ਅਗਲੀ ਖ਼ਬਰ ਸੇਂਟ ਸੋਲਜਰ ਆਈ . ਟੀ . ਆਈ ਨੂੰ ਮਿਲੇ ਕੰਪਿਊਟਰ ਤੇ ਇਲੈਕਟ੍ਰੀਸ਼ੀਅਨ ਵਿਸ਼ਿਆਂ ਦੇ ਨਵੇਂ ਇੰਸਟ੍ਰਕਟਰ ਕੁਲਵਿੰਦਰ ਸਿੰਘ ਘੁੱਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।