25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ

ਲੋਹੀਆਂ ਖਾਸ, 24 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ, ਸਿੱਧੂਪੁਰ ਵਿਖੇ ਪ੍ਰਿੰਸੀਪਲ ਮੈਡਮ ਅਮਨਪ੍ਰੀਤ ਕੌਰ ਜੀ ਦੀ ਯੋਗ ਅਗਵਾਈ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਕਰਵਾਈ ਗਈ| ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸ਼ਰਧਾਪੂਰਵਕ ਭਾਗ ਲਿਆ। ਸਭਾ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ| ਇਸ ਉਪਰੰਤ ਸਕੂਲ ਦੇ ਅਧਿਆਪਕ ਰਣਜੀਤ ਸਿੰਘ ਵਲੋਂ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੀ ਮਹਾਨ ਦੇਣ ਬਾਰੇ ਜਾਣਕਾਰੀ ਭਰਪੂਰ ਭਾਸ਼ਨ ਪੇਸ਼ ਕੀਤਾ ਗਿਆ| ਇਸ ਪਾਵਨ ਮੌਕੇ ’ਤੇ ਸਕੂਲ ਅਧਿਆਪਕ ਨਾਇਬ ਸਿੰਘ, ਹਰਦੀਪ ਸਿੰਘ ਅਤੇ ਸਮੂਹ ਸਟਾਫ਼ ਦੇ ਨਾਲ-ਨਾਲ ਵਿਦਿਆਰਥੀਆਂ ਵਲੋਂ ਸਰਬੱਤ ਦੇ ਭਲੇ ਅਤੇ ਸਭ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ ।

ਅਜੀਤ ਡੈਸਕ 25-10-2026
ਲੋਹੀਆਂ ਖਾਸ, 24 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ, ਸਿੱਧੂਪੁਰ ਵਿਖੇ ਪ੍ਰਿੰਸੀਪਲ ਮੈਡਮ ਅਮਨਪ੍ਰੀਤ ਕੌਰ ਜੀ ਦੀ ਯੋਗ ਅਗਵਾਈ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਕਰਵਾਈ ਗਈ| ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸ਼ਰਧਾਪੂਰਵਕ ਭਾਗ ਲਿਆ। ਸਭਾ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ| ਇਸ ਉਪਰੰਤ ਸਕੂਲ ਦੇ ਅਧਿਆਪਕ ਰਣਜੀਤ ਸਿੰਘ ਵਲੋਂ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੀ ਮਹਾਨ ਦੇਣ ਬਾਰੇ ਜਾਣਕਾਰੀ ਭਰਪੂਰ ਭਾਸ਼ਨ ਪੇਸ਼ ਕੀਤਾ ਗਿਆ| ਇਸ ਪਾਵਨ ਮੌਕੇ ’ਤੇ ਸਕੂਲ ਅਧਿਆਪਕ ਨਾਇਬ ਸਿੰਘ, ਹਰਦੀਪ ਸਿੰਘ ਅਤੇ ਸਮੂਹ ਸਟਾਫ਼ ਦੇ ਨਾਲ-ਨਾਲ ਵਿਦਿਆਰਥੀਆਂ ਵਲੋਂ ਸਰਬੱਤ ਦੇ ਭਲੇ ਅਤੇ ਸਭ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ ।| ਇਸ ਮੌਕੇ ਪ੍ਰਿੰਸੀਪਲ ਮੈਡਮ ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਮਹਾਂਰਿਸ਼ੀ ਵਾਲਮੀਕਿ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ| ਇਸ ਮੌਕੇ ਵੱਡੀ ਗਿਣਤੀ ’ਚ ਵਿਦਿਆਰਥੀ, ਅਧਿਆਪਕ ਅਤੇ ਹੋਰ ਸਟਾਫ਼ ਵੀ ਹਾਜਰ ਸੀ|
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ’ ਤੇ ਗੁਰਾਇਆ ’ ਚ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਰੇਨਬੋ ਪਬਲਿਕ ਸਕੂਲ ਤੇ ਰੇਨਬੋ ਸਟਾਰਸ ’ ਚ ਭਗਵਾਨ ਵਾਲਮੀਕਿ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।