25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ’ ਤੇ ਗੁਰਾਇਆ ’ ਚ ਸ਼ੋਭਾ ਯਾਤਰਾ ਕੱਢੀ

ਗੁਰਾਇਆ, 24 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸ਼ੁਭ ਮੌਕੇ ’ਤੇ, ਭਗਵਾਨ ਵਾਲਮੀਕਿ ਮੰਦਰ ਆਸ਼ਰਮ, ਜੈ ਹਿੰਦ ਕਾਲੋਨੀ, ਗੁਰਾਇਆ ਤੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਮੰਦਰ ਆਸ਼ਰਮ ਤੋਂ ਸ਼ੁਰੂ ਹੋਈ ਅਤੇ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਅਤੇ ਬਾਜ਼ਾਰਾਂ ਵਿੱਚੋਂ ਲੰਘਦੀ ਹੋਈ, ਵਾਪਸ ਮੰਦਰ ਆਸ਼ਰਮ ’ਚ ਸਮਾਪਤ ਹੋਈ।

ਅਜੀਤ ਡੈਸਕ 25-10-2026
ਗੁਰਾਇਆ, 24 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸ਼ੁਭ ਮੌਕੇ ’ਤੇ, ਭਗਵਾਨ ਵਾਲਮੀਕਿ ਮੰਦਰ ਆਸ਼ਰਮ, ਜੈ ਹਿੰਦ ਕਾਲੋਨੀ, ਗੁਰਾਇਆ ਤੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਮੰਦਰ ਆਸ਼ਰਮ ਤੋਂ ਸ਼ੁਰੂ ਹੋਈ ਅਤੇ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਅਤੇ ਬਾਜ਼ਾਰਾਂ ਵਿੱਚੋਂ ਲੰਘਦੀ ਹੋਈ, ਵਾਪਸ ਮੰਦਰ ਆਸ਼ਰਮ ’ਚ ਸਮਾਪਤ ਹੋਈ। ਬਾਜ਼ਾਰ ਵਿੱਚ ਦੁਕਾਨਦਾਰਾਂ ਨੇ ਸ਼ੋਭਾ ਯਾਤਰਾ ਦਾ ਸਵਾਗਤ ਕਰਨ ਲਈ ਫੁੱਲਾਂ ਦੀ ਵਰਖਾ ਕੀਤੀ। ਸ਼ਰਧਾਲੂਆਂ ਲਈ ਪਾਣੀ ਦੀ ਸੇਵਾ ਕੀਤੀ ਗਈ, ਨਾਲ ਹੀ ਕਈ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਫਿਲੌਰ ਹਲਕੇ ਦੇ ਇੰਚਾਰਜ ਹਰਜੋਤ ਕੌਰ ਲੋਹਟੀਆ, ਫਿਲੌਰ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪ੍ਰਸਿੱਧ ਸਮਾਜ ਸੇਵਕ ਡਾ. ਕੁਲਦੀਪ ਰਾਏ, ਆਮ ਆਦਮੀ ਪਾਰਟੀ ਜ਼ਿਲ੍ਹਾ ਜਲੰਧਰ ਦੇ ਉਪ ਪ੍ਰਧਾਨ ਸੰਜੇ ਅਟਵਾਲ, ਅਕਾਲੀ ਦਲ ਗੁਰਾਇਆ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਸੰਧੂ, ਨਗਰ ਕੌਂਸਲ ਗੁਰਾਇਆ ਦੇ ਪ੍ਰਧਾਨ ਹਰਮੇਸ਼ ਲਾਲ ਮੇਸ਼ੀ, ਕੌਂਸਲਰ ਮਨੋਜ ਗੋਗਨਾ, ਕੌਂਸਲਰ ਸੁਦੇਸ਼ ਕੁਮਾਰ ਬਿੱਲਾ, ਕੌਂਸਲਰ ਅੰਜੂ ਅਟਵਾਲ, ਕੌਂਸਲਰ ਰਾਹੁਲ ਪੁੰਜ, ਕੌਂਸਲਰ ਜਸਵੀਰ ਸਿੰਘ ਰਾਜੂ, ਕੌਂਸਲਰ ਨਵਜੋਤ ਕੌਰ ਮਨੋਟਾ, ਕੌਂਸਲਰ ਕਸ਼ਿਸ਼ ਹੀਰ, ਮੁਨੀਸ਼ ਕੋਸ਼ਲ , ਸੰਨੀ ਮਨੋਟਾ, ਸੰਜੀਵ ਹੀਰ, ਸਮਾਜ ਸੇਵਕ ਸੋਢੀ ਰਾਮ ਅਤੇ ਹਰਜੀਵਨ ਜੈਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਦੌਰਾਨ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਚੰਗਿਆਈ, ਸਮਾਨਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਸਾਰੀਆਂ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਵਿਖੇ ਕਰਵਾਇਆ ਮੋਟੀਵੇਸ਼ਨਲ ਲੈਕਚਰ ਮੋਟੀਵੇਸ਼ਨ ਰਾਹੀ ਅਸੀਂ ਮਾਨਸਿਕ ਤਣਾਅ ਤੋਂ ਆਪਣਾ ਛੁ... ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।