ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ’ ਤੇ ਸਰਕਾਰ ਨੇ ਸਫ਼ਾਈ ਸੇਵਕਾਂ ਨੂੰ ਖੁਦ ਤਿਉਹਾਰੀ ਕਰਜ਼ਾ ਦੇਣ ਤੋਂ ਪੱਲਾ ਝਾੜਿਆ ਸਰਕਾਰ ਦੇ ਤੁਗਲਕੀ ਫ਼ੈਸਲੇ ਦੀ ਆਗੂਆਂ ਵਲੋਂ ਨਿਖੇਧੀ
ਮਹਿਤਪੁਰ, 24 ਅਕਤੂਬਰ (ਲਖਵਿੰਦਰ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਦਲਿਤ ਭਾਈਚਾਰੇ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਉਦਾਸੀਨ ਰਵੱਈਏ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ । ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂ ਸੁਭਾਸ਼ ਵਾਲਮੀਕਿ ਅਤੇ ਸਥਾਨਕ ਆਗੂ ਪੱਪੂ ਪ੍ਰਧਾਨ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੇਸ਼ ਭਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣ ਲਈ ਕਰੋੜਾਂ ਰੁਪਇਆ ਖਰਚ ਰਹੀ ਹੈ।
ਮਹਿਤਪੁਰ, 24 ਅਕਤੂਬਰ (ਲਖਵਿੰਦਰ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਦਲਿਤ ਭਾਈਚਾਰੇ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਉਦਾਸੀਨ ਰਵੱਈਏ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ । ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂ ਸੁਭਾਸ਼ ਵਾਲਮੀਕਿ ਅਤੇ ਸਥਾਨਕ ਆਗੂ ਪੱਪੂ ਪ੍ਰਧਾਨ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੇਸ਼ ਭਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣ ਲਈ ਕਰੋੜਾਂ ਰੁਪਇਆ ਖਰਚ ਰਹੀ ਹੈ। ਦੂਜੇ ਪਾਸੇ ਪੰਜਾਬ ਦੇ ਸਫ਼ਾਈ ਸੇਵਕਾਂ ਨੂੰ ਘੱਟ ਤਨਖ਼ਾਹਾਂ ਹੋਣ ਕਾਰਨ ਸਰਕਾਰ ਵਲੋਂ ਹਰ ਸਾਲ ਤਿਉਹਾਰਾਂ ਦੇ ਦਿਨਾਂ ’ਤੇ 10 ਹਜ਼ਾਰ ਰੁਪਏ ਤਿਉਹਾਰੀ ਕਰਜ਼ੇ ਦੇ ਰੂਪ ਵਿੱਚ ਦਿੱਤੇ ਜਾਂਦੇ ਸਨ। ਪਰ ਇਸ ਵਾਰ ਸਰਕਾਰ ਨੇ ਵਾਲਮੀਕਿ ਭਾਈਚਾਰੇ ਦੇ ਪ੍ਰਮੁੱਖ ਤਿਉਹਾਰ ‘ਮਹਾਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ‘ ਮੌਕੇ ਇੱਕ ਈਮੇਲ ਰਾਹੀਂ ਇਹ ਕਰਜ਼ਾ ਆਪਣੇ ਕੋਲੋਂ ਦੇਣ ਤੋਂ ਨਾਂਹ ਕਰ ਦਿੱਤੀ ਹੈ। ਸਰਕਾਰ ਨੇ ਆਪਣੀ ਆਰਥਿਕ ਹਾਲਤ ਠੀਕ ਨਾ ਹੋਣ ਦਾ ਰੋਣਾ ਰੋਂਦਿਆਂ ਬਹਾਨਾ ਬਣਾ ਕੇ ਸਫ਼ਾਈ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੀ ਜਮ੍ਹਾਂ ਪ੍ਰੋਵੀਡੈਂਟ ਫੰਡ ’ਚੋਂ ਕਰਜ਼ਾ ਲੈਣ ਲਈ ਆਖਿਆ ਹੈ। ਮੀਟਿੰਗ ’ਚ ਹਾਜ਼ਰ ਆਗੂਆਂ ਜਿਨਾਂ ’ਚ ਸਲੀਮ ਮਹਿਤਪੁਰੀ, ਓਮ ਪ੍ਰਕਾਸ਼ , ਸ਼ਿਵਚਰਨ,ਕਮਲ ਕਿਸ਼ੋਰ, ਨਸੀਬ ਆਦਿ ਆਗੂਆਂ ਨੇ ਦੋਸ਼ ਲਾਇਆ ਇੱਕ ਪਾਸੇ ਕਿ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਨਲਾਇਕੀ ਕਾਰਨ ਬਹੁਤੇ ਸਫ਼ਾਈ ਮਜ਼ਦੂਰਾਂ ਦਾ ਪ੍ਰੋਵੀਡੈਂਟ ਫੰਡ ਅਜੇ ਤੱਕ ਕੱਟਿਆ ਹੀ ਨਹੀਂ ਜਾਂਦਾ। ਇਸ ਮੌਕੇ ਬੀਬੀ ਰੇਖਾ, ਪਰਮਜੀਤ, ਬੀਬੀ ਕੁਲਵਿੰਦਰ, ਬੀਬੀ ਸੀਮਾ, ਸਤਬੀਰ, ਸਾਜਨ, ਦੇਵੀਦਾਸ, ਬਲਵੀਰ, ਬਲਜੀਤ , ਅਮਨ ਆਦਿ ਨੇ ਵੀ ਆਪਣੇ ਵਿਚਾਰ ਰੱਖੇ।