26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਕਲੀ ਤੇ ਮਿਲਾਵਟੀ ਪਨੀਰ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਬਲਵੀਰ ਸਿੰਘ ਚੀਮਾ ਰੰਘਰੇਟਾ ਦਲ

ਨੂਰਮਹਿਲ, 25 ਅਕਤੂਬਰ (ਤਜਿੰਦਰ ਕੁਮਾਰ)-ਰੰਘਰੇਟਾ ਦਲ ਭਾਰਤ ਦੇ ਚੇਅਰਮੈਨ ਵਲੋਂ ਨਕਲੀ ਅਤੇ ਮਿਲਾਵਟੀ ਪਨੀਰ ਤਿਆਰ ਕਰਨ ਤੇ ਵੇਚਣ ਵਾਲੇ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਗਈ ਹੈ। ਗੱਲਬਾਤ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਜੀਤ ਡੈਸਕ 26-10-2026
ਨੂਰਮਹਿਲ, 25 ਅਕਤੂਬਰ (ਤਜਿੰਦਰ ਕੁਮਾਰ)-ਰੰਘਰੇਟਾ ਦਲ ਭਾਰਤ ਦੇ ਚੇਅਰਮੈਨ ਵਲੋਂ ਨਕਲੀ ਅਤੇ ਮਿਲਾਵਟੀ ਪਨੀਰ ਤਿਆਰ ਕਰਨ ਤੇ ਵੇਚਣ ਵਾਲੇ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਗਈ ਹੈ। ਗੱਲਬਾਤ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਤੇ ਆਮ ਦਿਨਾਂ ਵਿਚ ਜ਼ਹਿਰੀਲੇ ਕੈਮੀਕਲਾਂ ਨਾਲ ਤਿਆਰ ਕੀਤਾ ਨਕਲੀ ਪਨੀਰ ਵੇਚ ਕੇ ਕੁਝ ਮੁਨਾਫ਼ਾਖੋਰ ਲੋਕਾਂ ਦੀਆਂ ਜ਼ਿੰਦਗੀਆਂ ਖਤਰੇ ਵਿਚ ਪਾ ਰਹੇ ਹਨ। ਅਜਿਹੇ ਗੈਰ-ਕਾਨੂੰਨੀ ਧੰਦੇ ਵਿਚ ਲੱਗੇ ਦੁਕਾਨਦਾਰ ਅਤੇ ਵਪਾਰੀ ਆਪਣੀਆਂ ਹਰਕਤਾਂ ਤੋਂ ਤੁਰੰਤ ਬਾਜ਼ ਆਉਣ, ਨਹੀਂ ਤਾਂ ਉਨ੍ਹਾਂ ਵਿਰੁੱਧ ਮੋਰਚਾ ਖੋਲ੍ਹਿਆ ਜਾਵੇਗਾ। ਰੰਘਰੇਟਾ ਦਲ ਦੇ ਆਗੂ ਨੇ ਖੁਰਾਕ ‘ਤੇ ਸਿਹਤ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਕਲੀ ਪਨੀਰ ਤੇ ਮਿਲਾਵਟੀ ਦੁੱਧ ਬਣਾਉਣ ਵਾਲੀਆਂ ਡੇਅਰੀਆਂ ਅਤੇ ਦੁਕਾਨਾਂ ‘ਤੇ ਤੁਰੰਤ ਛਾਪੇਮਾਰੀ ਕੀਤੀ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਐਕਸ਼ਨਾਂ ’ਚ ਸ਼ਾਮਿਲ ਹੋਣ ਦਾ ਫ਼ੈਸਲਾ ਅਗਲੀ ਖ਼ਬਰ ਰਹੀਮਪੁਰ ਡੇਰੇ ਤੋਂ 50 ਬੱਸਾਂ ਰਾਹੀਂ ਸੰਗਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।