ਜਲੰਧਰ, 25 ਅਕਤੂਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਵੇਲਾ ਸਮਾਗਮ 27 ਅਕਤੂਬਰ ਦਿਨ ਮੰਗਲਵਾਰ ਨੂੰ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਅੰਮ੍ਰਿਤ ਵੇਲੇ ਨਿਤਨੇਮ ਤੋਂ ਬਾਅਦ ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ ਸਵੇਰੇ 6.30 ਵਜੇ ਤੋ 8 ਵਜੇ ਤੱਕ ਕੀਰਤਨ ਦੀ ਹਾਜ਼ਰੀ ਭਰਕੇ ਸੰਗਤ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ। ਸਮਾਪਤੀ ਉਪਰੰਤ ਮਠਿਆਈਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਪ੍ਰੀਤਮ ਸਿੰਘ, ਤੇਜਬੀਰ ਸਿੰਘ, ਸਰਬਜੀਤ ਸਿੰਘ, ਨਿਰਮਲ ਸਿੰਘ ਬੇਦੀ, ਕੰਵਲਜੀਤ ਸਿੰਘ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਰਵਿੰਦਰਪਾਲ ਸਿੰਘ, ਹਰਮਨਜੋਤ ਸਿੰਘ, ਅਨਮੋਲਪ੍ਰੀਤ ਸਿੰਘ, ਗੁਰਨੀਤ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਜਸਦੀਪ ਭਸੀਨ, ਭਵਜੋਤ ਸਿੰਘ, ਭਵਰਾਜ ਸਿੰਘ, ਅਜਮੇਰ ਸਿੰਘ, ਹਰਪ੍ਰੀਤ ਸਿੰਘ, ਹਰਮਨ ਮੱਕੜ, ਗਗਨ ਸਿੰਘ, ਜਸਬੀਰ ਸਿੰਘ, ਦਿਮੰਤਜੀਤ ਸਿੰਘ, ਜਸਕੀਰਤ ਸਿੰਘ, ਅਰਜਨ ਸਿੰਘ, ਏਕਨੂਰ ਸਿੰਘ ਅਤੇ ਹੋਰ ਹਾਜ਼ਰ ਸਨ।