26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰਦੁਆਰਾ ਮਾਡਲ ਟਾਊਨ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਏ

ਜਲੰਧਰ, 25 ਅਕਤੂਬਰ (ਐੱਮ. ਐੱਸ.

ਰਾਗੀ ਜੱਥੇ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਮਹਿੰਦਰ ਜੀਤ ਸਿੰਘ, ਕੈਪਟਨ ਸਤਿੰਦਰ ਸਿੰਘ ਅਤੇ ਹੋਰ। ਤਸਵੀਰ : ਮੁਨੀਸ਼ 26-10-2026
ਜਲੰਧਰ, 25 ਅਕਤੂਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ‘ਹਰਿ ਹਰਿ ਨਾਮ ਕੀਰਤਨ’ ਸਮਾਗਮ ਕਰਵਾਏ ਗਏ। ਇਸ ਸੰਬੰਧੀ ਸਜਾਏ ਗਏ ਰਾਤਰੀ ਦੇ ਵਿਸ਼ੇਸ਼ ਦੀਵਾਨਾਂ ਅੰਦਰ ਭਾਈ ਜਸਪਾਲ ਸਿੰਘ (ਦਿੱਲੀ ਵਾਲੇ), ਭਾਈ ਅਵਨੀਤ ਸਿੰਘ (ਦਿੱਲੀ ਵਾਲੇ), ਭਾਈ ਮਨਸੰਜਮ ਸਿੰਘ (ਮੇਡਿਟੇਸ਼ਨ ਜਲੰਧਰ) ਅਤੇ ਭਾਈ ਮੋਹਿਤ (ਸਾਰੰਗੀ ਵਾਦਕ) ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰ ਕੇ ਸੰਗਤ ਨੂੰ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਨੇ ਗੁਰੂ ਰਾਮਦਾਸ ਜੀ ਦੇ ਆਗਮਨ ਦਿਵਸ ਸੰਬੰਧੀ ਗੁਰਮਤਿ ਵਿਚਾਰ ਕਰਦੇ ਹੋਏ ਸੰਗਤ ਨੂੰ ਗੁਰੂਘਰ ਨਾਲ ਜੁੜਨ ਅਤੇ ਗੁਰੂ ਸਾਹਿਬ ਦੇ ਦੱਸੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ.ਐੱਮ. ਹੁਰੀਆ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਐੱਚ. ਐੱਸ. ਕਾਕਾ, ਗਗਨਦੀਪ ਸਿੰਘ ਸੇਠੀ, ਕੈਪਟਨ ਸਤਿੰਦਰਪਾਲ ਸਿੰਘ, ਪੀ. ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ, ਡਾ. ਅਮਨਦੀਪ ਸਿੰਘ, ਸੀ.ਏ. ਨਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨਵੇਂ ਬਣੇ ਅਹੁਦੇਦਾਰ ਪਾਰਟੀ ਨੂੰ ਕਰਨਗੇ ਹੋਰ ਮਜ਼ਬੂਤ-ਰਾਠੌਰ ਅਗਲੀ ਖ਼ਬਰ ਪੰਜਾਬ ਸਰਕਾਰ ਯੂ.ਪੀ. ਦੀ ਤਰਜ਼ ’ਤੇ ਨਕੋਦਰ ਤੇ ਸ਼ਾਹਕੋਟ ਦੇ ਆਲੂ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਪੈਕੇਜ ਦੇਵੇ-ਰਵਿੰਦਰ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।