27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਾਲਾ ਜਲਾਲਪੁਰ ਨੇ ਸ਼ਾਹਕੋਟ ਦੇ ਵਾਰਡ ਨੰਬਰ 13 ’ਚ ਕੀਤੀ ਲੋਕ ਮਿਲਣੀ

ਸ਼ਾਹਕੋਟ, 26 ਅਕਤੂਬਰ (ਨਗਿੰਦਰ ਸਿੰਘ ਬਾਂਸਲ)- ਸ਼ਾਹਕੋਟ ਦੇ ਵਾਰਡ ਨੰਬਰ 13 ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਵਾਰਡ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ।

ਅਜੀਤ ਡੈਸਕ 27-10-2026
ਸ਼ਾਹਕੋਟ, 26 ਅਕਤੂਬਰ (ਨਗਿੰਦਰ ਸਿੰਘ ਬਾਂਸਲ)- ਸ਼ਾਹਕੋਟ ਦੇ ਵਾਰਡ ਨੰਬਰ 13 ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਵਾਰਡ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ, ਸਮਝਣਾ ਤੇ ਉਨ੍ਹਾਂ ਦਾ ਹੱਲ ਕਰਨ ਦੀ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ‘ਆਪ’ ਦੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਬੂਟਾ ਸਿੰਘ ਕਲਸੀ ਐੱਮ.ਸੀ., ਜਤਿੰਦਰਪਾਲ ਸਿੰਘ ਬੱਲਾ ਸਿੱਖਿਆ ਕੋਆਰਡੀਨੇਟਰ, ਬਲਜਿੰਦਰ ਸਿੰਘ ਖਿੰਡਾ, ਕੁਲਦੀਪ ਸਿੰਘ ਦੀਦ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਜ ਸੇਵੀ ਮੱਖਣ ਸਿੰਘ ਨਾਮਧਾਰੀ ਨਮਿਤ ਅੰਤਿਮ ਅਰਦਾਸ 29 ਨੂੰ ਅਗਲੀ ਖ਼ਬਰ ਕਪੂਰਥਲਾ ਦੇ ਨਵੇਂ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਨਾਲ ਅਮਨ ਪਨੇਸਰ ਅਤੇ ਮੱਖਣ ਸਿੰਘ ਠੇਕੇਦਾਰ ਵਲੋਂ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।