27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੰਸਾਰਪੁਰ ਵਿਖੇ ਪ੍ਰਗਟ ਦਿਵਸ ਮਨਾਇਆ

ਜਲੰਧਰ, 26 ਅਕਤੂਬਰ (ਜਸਪਾਲ ਸਿੰਘ)-ਪਿੰਡ ਸੰਸਾਰਪੁਰ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਦਰਸਾਏ ਸੱਚ, ਸਮਾਨਤਾ, ਮਾਨਵਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ।

ਅਜੀਤ ਡੈਸਕ 27-10-2026
ਜਲੰਧਰ, 26 ਅਕਤੂਬਰ (ਜਸਪਾਲ ਸਿੰਘ)-ਪਿੰਡ ਸੰਸਾਰਪੁਰ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਦਰਸਾਏ ਸੱਚ, ਸਮਾਨਤਾ, ਮਾਨਵਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਇਸ ਸੰਬੰਧੀ ਕਰਵਾਏ ਗਏ ਸਮਾਗਮ ਵਿੱਚ ਸੀਨੀਅਰ ਕਾਂਗਰਸੀ ਆਗੂ ਰਵੀ ਮਸੀਹ ਫੋਲੜੀਵਾਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਪ੍ਰਗਟ ਸਿੰਘ ਦੀ ਪਤਨੀ ਵਰਿੰਦਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤ ਨੂੰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਸਮਾਗਮ ਦਾ ਪ੍ਰਬੰਧ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲੱਕੀ ਬੈਂਸ ਸੰਸਾਰਪੁਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਸੋਨੂੰ ਗਿੱਲ, ਸੁਦੇਸ਼ ਧੀਰ, ਸ਼ਮੀ ਸੰਸਾਰਪੁਰ, ਅਸ਼ੋਕ ਕੁਮਾਰ, ਅਜੇ ਸੰਸਾਰਪੁਰ, ਨਿਸ਼ਾਂਤ ਅਤੇ ਮਨਵੀਰ ਸਿੰਘ (ਪੀ.ਏ.) ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲੱਕੀ ਬੈਂਸ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਸਮਾਗਮ ’ਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਸੰਧਿਆ ਫੇਰੀ ਸਜਾਈ ਅਗਲੀ ਖ਼ਬਰ ਨਿਰਮਲ ਸੋਬਤੀ ਨਮਿਤ ਸ਼ਰਧਾਂਜਲੀ ਸਮਾਗਮ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।