ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਨੇ ਖ਼ੂਨਦਾਨ ਕੈਂਪ ਲਗਇਆ
ਆਦਮਪੁਰ, 26 ਅਕਤੂਬਰ (ਰਮਨ ਦਵੇਸਰ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ,ਜਲੰਧਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਵਲੋਂ ਭਾਈ ਘਨ੍ਹਈਆ ਜੀ ਚੈਰੀਟੇਬਲ ਟਰੱਸਟ, ਹੁਸ਼ਿਆਰਪੁਰ ਦੀ ਬਲੱਡ ਬੈਂਕ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ।
ਆਦਮਪੁਰ, 26 ਅਕਤੂਬਰ (ਰਮਨ ਦਵੇਸਰ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ,ਜਲੰਧਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਵਲੋਂ ਭਾਈ ਘਨ੍ਹਈਆ ਜੀ ਚੈਰੀਟੇਬਲ ਟਰੱਸਟ, ਹੁਸ਼ਿਆਰਪੁਰ ਦੀ ਬਲੱਡ ਬੈਂਕ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਵਲੋਂ ਕੀਤਾ ਗਿਆ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਅਤੇ ਅੰਗਰੇਜ਼ੀ ਦੇ ਸਹਾਇਕ ਪ੍ਰੋਫੈਸਰ ਵੀਰੇਂਦਰ ਕੁਮਾਰ ਨੇ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਵੱਡਾ ਦਾਨ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਇਸ ਨੇਕ ਕੰਮ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਭਾਈ ਘਨ੍ਹਈਆ ਜੀ ਚੈਰੀਟੇਬਲ ਟਰੱਸਟ ਦੀ ਟੀਮ ਨੇ ਡਾਕਟਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਖੂਨ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ। ਕੈਂਪ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਬਹੁਤ ਉਤਸ਼ਾਹ ਦਿਖਾਇਆ। ਵੱਡੀ ਗਿਣਤੀ ਵਿੱਚ ਡੋਨਰਾਂ ਨੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਯੂਨੀਵਰਸਿਟੀ ਡਿਸਪੈਂਸਰੀ ਵਿੱਚ ਪਹੁੰਚ ਕੇ 50 ਯੂਨਿਟ ਖੂਨਦਾਨ ਕੀਤਾ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਸਫਲ ਆਯੋਜਨ ਲਈ ਸਾਰਿਆਂ ਦਾ ਧੰਨਵਾਦ ਕੀਤਾ।