27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੜੇਮਾਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਸੂਬਾ ਸਰਕਾਰ- ਕਿਸਾਨ ਸੰਘਰਸ਼ ਕਮੇਟੀ

ਸ਼ਾਹਕੋਟ, 26 ਅਕਤੂਬਰ (ਨਗਿੰਦਰ ਸਿੰਘ ਬਾਂਸਲ) -ਕਿਸਾਨ ਸ਼ੰਘਰਸ਼ ਕਮੇਟੀ ਕੋਟ ਬੁੱਢਾ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਰਕਾਰ ਪਾਸੋਂ ਬੀਤੀ ਰਾਤ ਹੋਈ ਗੜੇਮਾਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਤੀ ਰਾਤ ਵੱਖ ਵੱਖ ਇਲਾਕਿਆਂ ਵਿਚ ਹੋਈ ਗੜੇਮਾਰੀ ਨਾਲ ਝੋਨੇ ਦੀ ਖੜ੍ਹੀ ਫ਼ਸਲ ਦਾ ਨੁਕਸਾਨ ਹੋਣ ਦੇ ਨਾਲ ਨਾਲ ਸਰੋਂ, ਤੋਰੀਆ ਅਤੇ ਸਬਜ਼ੀਆਂ ਦੀ ਫ਼ਸਲ ਦਾ ਵੀ ਨੁਕਸਾਨ ਹੋਇਆ ਹੈ।

ਅਜੀਤ ਡੈਸਕ 27-10-2026
ਸ਼ਾਹਕੋਟ, 26 ਅਕਤੂਬਰ (ਨਗਿੰਦਰ ਸਿੰਘ ਬਾਂਸਲ) -ਕਿਸਾਨ ਸ਼ੰਘਰਸ਼ ਕਮੇਟੀ ਕੋਟ ਬੁੱਢਾ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਰਕਾਰ ਪਾਸੋਂ ਬੀਤੀ ਰਾਤ ਹੋਈ ਗੜੇਮਾਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਤੀ ਰਾਤ ਵੱਖ ਵੱਖ ਇਲਾਕਿਆਂ ਵਿਚ ਹੋਈ ਗੜੇਮਾਰੀ ਨਾਲ ਝੋਨੇ ਦੀ ਖੜ੍ਹੀ ਫ਼ਸਲ ਦਾ ਨੁਕਸਾਨ ਹੋਣ ਦੇ ਨਾਲ ਨਾਲ ਸਰੋਂ, ਤੋਰੀਆ ਅਤੇ ਸਬਜ਼ੀਆਂ ਦੀ ਫ਼ਸਲ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਖ਼ਰਾਬ ਹੋਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਝੰਬਿਆ ਪਿਆ ਹੈ ਤੇ ਉਤੋਂ ਕੁਦਰਤ ਦੀ ਮਾਰ ਨੇ ਉਨ੍ਹਾਂ ਦੀ ਝੋਨੇ ਦੀ ਫ਼ਸਲ ਤੋਂ ਬਣੀ ਆਸ ‘ਤੇ ਪਾਣੀ ਫੇਰ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ, ਬਲਾਕ ਪ੍ਰਧਾਨ ਰਣਚੇਤ ਸਿੰਘ ਕੋਟਲੀ, ਗੁਰਮੇਜ ਸਿੰਘ ਮਲਸੀਆਂ, ਸੁਖਵਿੰਦਰ ਸਿੰਘ ਸਰਪੰਚ ਮੀਰਪੁਰ, ਬਲਦੇਵ ਸਿੰਘ ਕੋਟਲੀ ਅਤੇ ਸ਼ੇਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੋਹੀਆਂ ’ਚ ਖਾਲਸਾ ਵੈਲਫੇਅਰ ਸੁਸਾਇਟੀ ਵਲੋਂ ਲਗਾਏ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ 120 ਮਰੀਜ਼ਾਂ ਨੇ ਲਿਆ ਲਾਭ ਅਗਲੀ ਖ਼ਬਰ ਪਿੰਡ ਅਰਜਨਵਾਲ ਵਿਖੇ 12ਵਾਂ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।