27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਲੋਹੀਆਂ ’ਚ ਖਾਲਸਾ ਵੈਲਫੇਅਰ ਸੁਸਾਇਟੀ ਵਲੋਂ ਲਗਾਏ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ 120 ਮਰੀਜ਼ਾਂ ਨੇ ਲਿਆ ਲਾਭ

ਲੋਹੀਆਂ ਖਾਸ 25 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਇਲਾਕੇ ਦੀ ਧਾਰਮਿਕ ਅਤੇ ਸਮਾਜਿਕ ਜਥੇਬੰਦੀ ‘ਖਾਲਸਾ ਵੈਲਫੇਅਰ ਸੁਸਾਇਟੀ ਲੋਹੀਆਂ ਖਾਸ’ ਵੱਲੋਂ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ| ਆਪਣੇ ਇਲਾਕੇ ’ਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਏ ਇਸ ਕੈਂਪ ਦੌਰਾਨ ‘ਪਿਮਸ ਹਸਪਤਾਲ ਜਲੰਧਰ’ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ 120 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਮਰੀਜ਼ਾਂ ਦਾ ਚੈੱਕਅੱਪ ਕਰਕੇ ਉਨ੍ਹਾਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਗਿਆ| ਇਸ ਕੈਂਪ ’ਚ ਆਏ ਮਰੀਜ਼ਾਂ ਨੂੰ ਜਿਥੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ, ਉਥੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ (ਬੀਪੀ) ਦੀ ਜਾਂਚ ਵੀ ਮੁਫ਼ਤ ਕੀਤੀ ਗਈ, ਤਾਂ ਜੋ ਮਰੀਜ਼ ਆਪਣੀ ਸਿਹਤ ਸਬੰਧੀ ਸਮੱਸਿਆਵਾਂ ਦੀ ਸਮੇਂ ਸਿਰ ਜਾਂਚ ਕਰਵਾ ਸਕਣ| ਇਸ ਮੌਕੇ ਖਾਲਸਾ ਵੈਲਫੇਅਰ ਸੁਸਾਇਟੀ ਲੋਹੀਆਂ ਦੇ ਮੁੱਖ ਪ੍ਰਬੰਧਕਾਂ ਪਰਮਜੀਤ ਸਿੰਘ ਖਹਿਰਾ, ਗੁਰਦੀਪ ਸਿੰਘ ਕਰ੍ਹਾ, ਬਲਜੀਤ ਸਿੰਘ ਜੰਮੂ ਸਾਬਕਾ ਸਰਪੰਚ ਗਿੱਦੜਪਿੰਡੀ, ਨਰਿੰਦਰ ਸਿੰਘ ਜੋਸਨ, ਅਮਨਿੰਦਰ ਸਿੰਘ, ਅਵਤਾਰ ਸਿੰਘ ਅਤੇ ਹਰਦੇਵ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਹੈ ਕਿ ਲੋੜਵੰਦ 20 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਨੇ ਪੈਣਗੇ, ਜਿਨ੍ਹਾਂ ਦੀਆਂ ਅੱਖਾਂ ਵਿੱਚ ਜਲਦੀ ਹੀ ਲੈਂਜ਼ ਪੁਆ ਕੇ ਉਨ੍ਹਾਂ ਦੀ ਸਮੱਸਿਆ ਦੂਰ ਕੀਤੀ ਜਾਵੇਗੀ| ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਪਤਵੰਤੇ ਵੀ ਹਾਜ਼ਰ ਸਨ|

ਅਜੀਤ ਡੈਸਕ 27-10-2026

ਪਿਛਲੀ ਖ਼ਬਰ ­ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਰਾਹ ਦਸੇਰਾ- ਲਾਡੀ ਸ਼ੇਰੋਵਾਲੀਆ ਅਗਲੀ ਖ਼ਬਰ ਗੜੇਮਾਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਸੂਬਾ ਸਰਕਾਰ- ਕਿਸਾਨ ਸੰਘਰਸ਼ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।