28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮੁਨੀਸ਼ ਧੀਰ ਬਣੇ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰਨੀ ਕਮੇਟੀ ਦੇ ਮੈਂਬਰ

ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)- ਭਾਜਪਾ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਸੰਗਠਨਾਤਮਕ ਤਜਰਬੇ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਨੇ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੂੰ ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਣੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਮੁਨੀਸ਼ ਧੀਰ 28-10-2026
ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)- ਭਾਜਪਾ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਸੰਗਠਨਾਤਮਕ ਤਜਰਬੇ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਨੇ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੂੰ ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਣੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਮੁਨੀਸ਼ ਧੀਰ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸੀਨੀਅਰ ਆਗੂਆਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਮੁਨੀਸ਼ ਧੀਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਾ ਹੈ।ਇਸ ਲਈ ਉਹ ਪਾਰਟੀ ਦੀਆਂ ਨੀਤੀਆਂ ਨੂੰ ਤਨਦੇਹੀ ਨਾਲ ਅੱਗੇ ਵਧਾਉਣਗੇ ਅਤੇ ਜ਼ਮੀਨੀ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰਨਗੇ।
ਪਿਛਲੀ ਖ਼ਬਰ ਹਨੂੰਮਤ ਸਕੂਲ ਦੇ ਤਨਮਯ ਬਜਾਜ ਨੇ ਐਸ. ਆਈ. ਪੀ. (ਮਾਨਸਿਕ ਗਣਿਤ) ਰੀਜਨਲ ਪ੍ਰੋਡੀਜੀ 2026 ’ਚ ਹਾਸਿਲ ਕੀਤੀ ਸ਼ਾਨਦਾਰ ਸਫਲਤ... ਅਗਲੀ ਖ਼ਬਰ ਏ.ਜੀ.ਆਈ. ਗਰੁੱਪ ਜਲੰਧਰ ਦੇ ਖਿੰਡਾ ਪਰਿਵਾਰ ਦਾ ਕੁਤਬੀਵਾਲ ਪੰਚਾਇਤ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।